ਭਾਜਪਾ ਮਹਿਲਾ ਮੋਰਚਾ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਭਾਜਪਾ ਮਹਿਲਾ ਮੋਰਚਾ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੀਅਾਂ ਹੋਈਅਾਂ ਭਾਜਪਾ ਮਹਿਲਾ ਮੋਰਚਾ ਦੀਅਾਂ ਕਾਰਕੁਨ।-ਫੋਟੋ: ਇੰਦਰਜੀਤ ਵਰਮਾ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 6 ਅਗਸਤ

ਭਾਰਤੀ ਜਨਤਾ ਪਾਰਟੀ ਦੀ ਮਹਿਲਾ ਮੋਰਚਾ ਨੇ ਅੱਜ ਲੁਧਿਆਣਾ ਵਿਚ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਭਾਜਪਾ ਦੀਆਂ ਮਹਿਲਾ ਆਗੂੂ ਕਰੋਨਾ ਕਾਰਨ ਪੰਜ ਪੰਜ ਦੀ ਗਿਣਤੀ ਵਿੱਚ ਸ਼ਹਿਰ ਦੇ ਕਈ ਚੌਕਾਂ ਵਿਚ ਪੋਸਟਰ ਲੈ ਕੇ ਖੜ੍ਹੀਆਂ ਰਹੀਆਂ, ਜਿਨ੍ਹਾਂ ਨੇ ਕੈਪਟਨ ਸਰਕਾਰ ਵੱਲੋਂ ਸ਼ਰਾਪ ਮਾਫ਼ੀਆਂ ਦੀ ਮਦਦ ਕਰਨ ਦੇ ਦੋਸ਼ ਲਗਾਏ। 

ਇਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਉਮੇਸ਼ ਨੇ ਕੀਤੀ। ਭਾਜਪਾ ਦੀਆਂ ਔਰਤਾਂ ਨੇ ਸ਼ਰਾਬ ਮਾਫੀਆ ਅਤੇ ਕੈਪਟਨ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜੀ ਕੀਤੀ। ਔਰਤਾਂ ਹੱਥ ਵਿਚ ਪੋਸਟਰ ਤੇ ਤਖਤੀਆਂ ਲੈ ਕੇ ਸ਼ਹਿਰ ਦੇ ਮੁੱਖ ਚੌਕ ਸਮਰਾਲਾ ਚੌਕ, ਘੰਟਾ ਘਰ ਚੌਕ, ਪੁਰਾਣੀ ਕਚਹਿਰੀ ਚੌਕ, ਭਾਰਤ ਨਗਰ ਚੌਕ, ਘੁਮਾਰ ਮੰਡੀ ਚੌਕ ਤੇ ਹੈਬੋਵਾਲ ਚੌਕ ਵਿੱਚ ਖੜ੍ਹੇ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਤੇ ਮਹਿਲਾ ਮੋਰਚਾ ਦੀ ਪ੍ਰਧਾਨ ਸ਼੍ਰੀਮਤੀ ਉਮੇਸ਼ ਨੇ ਦੱਸਿਆ ਕਿ ਸ਼ਰਾਬ ਮਾਫੀਆ ਦੀ ਨਕਲੀ ਸ਼ਰਾਬ ਕਾਰਨ ਸੂਬੇ ਦੇ 100 ਤੋਂ ਜ਼ਿਆਦਾ ਲੋਕਾਂ ਦੀ ਜਾਨ ਚਲੀ ਗਈ। ਪਰ ਸਰਕਾਰ ਸ਼ਰਾਬ ਮਾਫੀਆ ਨੂੰ ਨੁਕੇਲ ਪਾਉਣ ਦੀ ਥਾਂ ’ਤੇ ਸਿਰਫ਼ ਕਾਗਜ਼ੀ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ, 100 ਲੋਕਾਂ ਦੀ ਮੌਤ ਦੇ ਮਾਮਲੇ ਵਿਚ ਸ਼ਰਾਬ ਮਾਫੀਆ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ। ਇਸ ਮੌਕੇ  ਔਰਤਾਂ ਨੇ ਕੈਪਟਨ ਸਰਕਾਰ ਤੇ ਸ਼ਰਾਬ ਮਾਫੀਆ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ’ਤੇ ਰਾਜੇਸ਼ਵਰੀ ਗੌਸਾਈੰ, ਮਨਿੰਦਰ ਕੌਰ ਘੁੰਮਣ, ਕੌਂਸਲਰ ਮੰਜੂ ਅਗਰਵਾਲ, ਕੌਂਸਲਰ ਸੋਨੀਆ ਸ਼ਰਮਾ, ਪ੍ਰਭਜੋਤ ਕੌਰ, ਐਨੀ ਸਿੱਕਾ, ਨੀਲਮ ਧਵਨ, ਮੰਜੂ ਮਲਹੌਤਰਾ ਆਦਿ ਮੌਜੂਦ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All