DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

BJP meeting: ਪੰਜਾਬ ’ਚ ਸਾਰਾ ਵਿਕਾਸ ਭਾਜਪਾ ਨੇ ਕਰਵਾਇਆ: ਬਰਾੜ

ਨਗਰ ਕੌਂਸਲ ਚੋਣਾਂ ਦੌਰਾਨ 23 ਵਿੱਚੋਂ ਚਾਰ ਵਾਰਡਾਂ ’ਚ ਜਿੱਤ ਹਾਸਲ ਕਰਨ ਉਪਰੰਤ ਭਾਜਪਾ ਦੀ ਮੀਟਿੰਗ ਰਜਿਦਰ ਸ਼ਰਮਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਭਾਜਪਾ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਖ਼ਾਸ ਮਹਿਮਾਨ ਵਜੋਂ ਪੁੱਜੇ। ਉਨ੍ਹਾਂ ਪਾਰਟੀ ਹਾਈਕਮਾਂਡ ਵੱਲੋਂ ਉਲੀਕੇ ਪ੍ਰੋਗਰਾਮਾਂ...

  • fb
  • twitter
  • whatsapp
  • whatsapp
featured-img featured-img
ਭਾਜਪਾ ਵਰਕਰਾਂ ਨਾਲ ਗੱਲਬਾਤ ਕਰਦੇ ਹੋਏ ਚਰਨਜੀਤ ਬਰਾੜ।
Advertisement

ਨਗਰ ਕੌਂਸਲ ਚੋਣਾਂ ਦੌਰਾਨ 23 ਵਿੱਚੋਂ ਚਾਰ ਵਾਰਡਾਂ ’ਚ ਜਿੱਤ ਹਾਸਲ ਕਰਨ ਉਪਰੰਤ ਭਾਜਪਾ ਦੀ ਮੀਟਿੰਗ ਰਜਿਦਰ ਸ਼ਰਮਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਭਾਜਪਾ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਖ਼ਾਸ ਮਹਿਮਾਨ ਵਜੋਂ ਪੁੱਜੇ। ਉਨ੍ਹਾਂ ਪਾਰਟੀ ਹਾਈਕਮਾਂਡ ਵੱਲੋਂ ਉਲੀਕੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਸ੍ਰੀ ਬਰਾੜ ਨੇ ਆਖਿਆ ਕਿ ਸੂਬਾ ਸਰਕਾਰ ਜਿਹੜੇ ਵਿਕਾਸ ਦੇ ਦਾਅਵੇ ਕਰ ਰਹੀ ਹੈ, ਉਹ ਅਸਲ ਵਿੱਚ ਕੇਂਦਰ ਸਰਕਾਰ ਵੱਲੋਂ ਕਰਵਾਏ ਜਾ ਰਹੇ ਹਨ। ਵਿਕਾਸ ਕਾਰਜਾਂ ’ਤੇ ਖ਼ਰਚਿਆ ਜਾਣ ਵਾਲਾ ਸਾਰਾ ਪੈਸਾ ਅਸਲ ਵਿੱਚ ਕੇਂਦਰ ਦੇ ਖ਼ਜਾਨੇ ਵਿੱਚੋਂ ਜਾਰੀ ਕੀਤਾ ਗਿਆ ਹੈ। ਹੁਣ ਪੰਜਾਬ ਦੇ ਲੋਕਾਂ ਨੂੰ ਇਸ ਤੋਂ ਜਾਣੂ ਕਰਵਾਉਣ ਦਾ ਸਮਾਂ ਆ ਗਿਆ ਹੈ। ਪਿਛਲੇ 12 ਵਰ੍ਹਿਆਂ ਦੌਰਾਨ ਜਿਹੜੀਆਂ ਗਰਾਂਟਾਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਨ, ਉਹ ਵਿਸ਼ੇਸ਼ ਪ੍ਰੋਗਰਾਮਾਂ ਦਾ ਹੀ ਹਿੱਸਾ ਹਨ। ਆਉਂਦੇ ਦਿਨਾਂ ਵਿੱਚ ਭਾਜਪਾ ਵੱਲੋਂ ‘ਇੱਕ ਰੁੱਖ ਮਾਂ ਦੇ ਨਾਮ’ ਸਿਰਲੇਖ ਹੇਠ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਸਿਹਤ ਸੰਭਾਲ ਲਈ ਯੋਗ ਦਿਵਸ ਦੇ ਸਬੰਧ ਵਿੱਚ 5 ਤੋਂ 23 ਜੂਨ ਤੱਕ ਕੈਂਪ ਲਗਾ ਕੇ ਲੋਕਾਂ ਨੂੰ ਯੋਗ ਸਿਖਾਇਆ ਜਾਵੇਗਾ।

Advertisement

ਚਰਨਜੀਤ ਬਰਾੜ ਨੇ ਚੋਣਾਂ ਜਿੱਤਣ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਘੱਟ ਮਾਰਜਨ ’ਤੇ ਹਾਰਨ ਵਾਲੇ ਉਮੀਦਵਾਰਾਂ ਦਾ ਵੀ ਸਨਮਾਨ ਕੀਤਾ। ਮੀਟਿੰਗ ਦੌਰਾਨ ਮੇਜਰ ਸਿੰਘ ਦੇਤਵਾਲ, ਮਨਪ੍ਰੀਤ ਤਲਵੰਡੀ, ਗੁਰਸਿਮਰਨ ਗਿੱਲ ਤੋਂ ਇਲਾਵਾ ਲਖਵਿੰਦਰ ਸਪਰਾ, ਗੌਰਵ ਗੁਪਤਾ, ਸੌਰਵ ਗਰਗ, ਦਰਸ਼ਨ ਗਿੱਲ, ਕਪਿਲ ਪਰਜਾਪਤੀ, ਵਿਵੇਕ ਭਾਰਦਵਾਜ, ਰਾਜਬੀਰ ਵਿਰਦੀ ਸਣੇ ਦੋ ਦਰਜਨ ਪਾਰਟੀ ਵਰਕਰ ਅਤੇ ਆਹੁਦੇਦਾਰ ਹਾਜ਼ਰ ਸਨ।

Advertisement

Advertisement
×