BJP, Nasha Mukt Punjab Yatra: ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਅਹਿਮਦਗੜ੍ਹ ਪੁੱਜੀ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲੲੀ ਘਰ-ਘਰ ਜਾਣ ਦੀ ਅਪੀਲ
Advertisement
ਭਾਜਪਾ ਵੱਲੋਂ ਵਿੱਢੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਅਹਿਮਦਗੜ੍ਹ ਪਹੁੰਚਣ ‘ਤੇ ਸਥਾਨਕ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਸਵਾਗਤ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ, ਮੰਡਲ ਪ੍ਰਧਾਨ ਅਮਿਤ ਕਰੀਰ ਅਤੇ ਹਲਕਾ ਇੰਚਾਰਜ ਹੀਰਾ ਸਿੰਘ ਦੀ ਸੁਚੱਜੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ ਨੇ ਯਾਤਰਾ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ। ਇਸ ਮੌਕੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੂਬਾ ਆਗੂ ਜੀਵਨ ਗੁਪਤਾ, ਗੇਜਾ ਰਾਮ ਜੀ, ਰਾਜ ਕੁਮਾਰ ਭਾਟੀਆ, ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ,ਰਾਜ ਕੁਮਾਰ ਭਾਟੀਆ ਦਿੱਲੀ ਸ਼ਾਮਲ ਸਨ। ਇਸ ਮੌਕੇ ਆਗੂਆਂ ਨੇ ਨਸ਼ਾ ਤਸਕਰਾਂ ਵਿਰੁੱਧ ਠੋਸ ਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਹਮੇਸ਼ਾ ਹੀ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਰਹੀ ਹੈ। ਇਸ ਮੌਕੇ ਸਥਾਨਕ ਵਰਕਰਾਂ ਨੇ ਵੀ ਸੰਕਲਪ ਲਿਆ ਕਿ ਉਹ ਭਾਜਪਾ ਦੇ ਇਸ ‘ਨਸ਼ਾ ਮੁਕਤ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਘਰ-ਘਰ ਤੱਕ ਸੰਦੇਸ਼ ਪਹੁੰਚਾਉਣਗੇ।
Advertisement
Advertisement
×

