BJP, Nasha Mukt Punjab Yatra: ਨਸ਼ਾ ਮੁਕਤ ਪੰਜਾਬ ਯਾਤਰਾ ਦੀਆਂ ਤਿਆਰੀਆਂ ਮੁਕੰਮਲ
ਭਲਕੇ ਪਿੰਡ ਦੋਲੋਂ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਪੁੱਜਣ ਦੀ ਅਪੀਲ
ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਕੀਤੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 28 ਸਤੰਬਰ ਨੂੰ ਹਲਕਾ ਗਿੱਲ ਦੇ ਪਿੰਡ ਦੋਲੋਂ ਕਲਾਂ ਵਿੱਚ ਪੁੱਜੇਗੀ, ਜਿੱਥੇ ਹਲਕਾ ਵਾਸੀਆਂ ਵੱਲੋਂ ਯਾਤਰਾ ਦਾ ਸਵਾਗਤ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਅੱਜ ਇੱਥੇ ਵਰਕਰਾਂ ਅਤੇ ਆਗੂਆਂ ਦੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਦਿਹਾਤੀ ਇਕਾਈ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਦੱਸਿਆ ਕਿ 28 ਸਤੰਬਰ ਨੂੰ ਦੁਪਹਿਰ 3 ਵਜੇ ਯਾਤਰਾ ਹਲਕਾ ਗਿੱਲ ਦੇ ਪਿੰਡ ਦੋਲੋਂ ਕਲਾਂ ਵਿੱਚ ਪਹੁੰਚੇਗੀ, ਜਿੱਥੇ ਵੱਡੀ ਗਿਣਤੀ ਵਿੱਚ ਲੋਕ ਯਾਤਰਾ ਦਾ ਸਵਾਗਤ ਕਰਨਗੇ।
ਸੰਨੀ ਕੈਂਥ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ, ਪਰਿਵਾਰਕ ਸਹਿਯੋਗ ਅਤੇ ਸਮਾਜ ਦੀ ਸਾਂਝੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਹੀ ਨਸ਼ਿਆਂ ਵਿਰੁੱਧ ਜਾਗਰੂਕਤਾ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਦਿੱਤੀ ਜਾ ਸਕਦੀ ਹੈ।
ਉਨ੍ਹਾਂ ਇਲਾਕਾ ਵਾਸੀਆਂ, ਨੌਜਵਾਨਾਂ, ਸਮਾਜਿਕ ਸੰਸਥਾਵਾਂ ਅਤੇ ਭਾਜਪਾ ਵਰਕਰਾਂ ਨੂੰ 28 ਸਤੰਬਰ ਨੂੰ ਪਿੰਡ ਦੋਲੋਂ ਕਲਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਮੌਕੇ ਗੁਰਬਖਸ਼ ਸਿੰਘ ਵਿੱਕੀ ਬਾਜਵਾ, ਰੋਹਿਤ ਮੁੰਜਾਲ, ਕੁਲਵਿੰਦਰ ਸਿੰਘ ਸੈਂਕੀ, ਭੀਸ਼ਮ ਢੱਲ, ਹਰਜੀਤ ਸਿੰਘ ਗਰੇਵਾਲ, ਦਵਿੰਦਰ ਸਿੰਘ ਗਰੇਵਾਲ, ਮਨਦੀਪ ਮਲਹਨ, ਗੁਰਸ਼ਰਨ ਸਿੰਘ ਅਤੇ ਸਤਨਾਮ ਸਿੰਘ ਵੀ ਹਾਜ਼ਰ ਸਨ।

