ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਜਪਾ ਨੂੰ ਹੜ੍ਹ ਪੀੜਤਾਂ ਦੀ ਫਿਕਰ ਨਹੀਂ: ਬੈਂਸ

ਸਾਬਕਾ ਵਿਧਾਇਕ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ
Advertisement

 

 

Advertisement

ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਸ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਕਿਸਾਨਾਂ ਦੀਆਂ ਫਸਲਾਂ, ਘਰਾਂ ਅਤੇ ਪਸ਼ੂ ਡੰਗਰ ਦਾ ਵੱਡੀ ਪੱਧਰ ਤੇ ਨੁਕਸਾਨ ਹੋ ਚੁੱਕਾ ਹੈ ਪਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗੋਦੀ ਮੀਡੀਆ ਨੂੰ ਸੂਬੇ ਵਿੱਚ ਹੋ ਰਿਹਾ ਨੁਕਸਾਨ ਹੁਣ ਨਜ਼ਰ ਨਹੀਂ ਆ ਰਿਹਾ।

ਉਨ੍ਹਾਂ ਕਿਹਾ ਕਿ ਪੰਜਾਬ ਵੀ ਭਾਰਤ ਦਾ ਇੱਕ ਅਜਿਹਾ ਸੂਬਾ ਹੈ, ਜੋ ਬਾਕੀ ਰਾਜਾਂ ਦੇ ਮੁਕਾਬਲੇ ਕੇਦਰੀ ਅਨਾਜ ਭੰਡਾਰ ਵਿੱਚ ਆਪਣਾ ਵੱਡਾ ਯੋਗਦਾਨ ਪਾਉਂਦਾ ਆ ਰਿਹਾ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਅੱਖੋਂ ਪਰੋਖੇ ਕਰਕੇ ਵਿਦੇਸ਼ਾਂ ਦੇ ਦੌਰੇ ਕਰ ਰਹੇ ਹਨ।

ਸ੍ਰੀ ਬੈਂਸ ਨੇ ਦੱਸਿਆ ਕਿ ਜੇਕਰ ਇਹ ਹੀ ਹੜ੍ਹ ਗੁਜਰਾਤ ਵਿੱਚ ਆਏ ਹੁੰਦੇ ਤਾਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਉਸ ਸੂਬੇ ਵਿੱਚ ਜਾ ਕੇ ਆਪਣੇ ਡੇਰੇ ਲਾ ਕੇ ਬੈਠ ਜਾਣਾ ਸੀ ਪਰ ਪੰਜਾਬ ਵਿੱਚ ਆਏ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਅਜੇ ਤੱਕ ਨਾ ਤਾਂ ਕੇਦਰੀ ਗ੍ਰਹਿ ਮੰਤਰੀ ਸ਼ਾਹ ਅਤੇ ਨਾ ਹੀ ਕੇਦਰੀ ਖੇਤੀਬਾੜੀ ਮੰਤਰੀ ਸ੍ਰੀ ਚੌਹਾਨ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ 2027 ਵਿੱਚ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਹੜ੍ਹਾਂ ਨਾਲ ਹੋ ਰਹੇ ਨੁਕਸਾਨ ਨੂੰ ਮੂਕ ਦਰਸ਼ਕ ਬਣਕੇ ਦੇਖ ਰਹੇ ਹਨ। ਕੇਂਦਰ ਸਰਕਾਰ ਦਾ ਪੰਜਾਬ ਵਿੱਚ ਹੋ ਰਹੇ ਨੁਕਸਾਨ ਨੂੰ ਅੱਖੋ ਪਰੋਖੇ ਕਰਨਾ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਨੰਗਾ ਹੋ ਰਿਹਾ ਹੈ।

ਸ੍ਰੀ ਬੈਸ ਨੇ ਦੱਸਿਆ ਕਿ ਹੜ੍ਹਾਂ ਕਾਰਨ ਸਾਉਣੀ ਦੀ ਫ਼ਸਲ ਖਰਾਬ ਹੋ ਗਈ ਹੈ ਅਤੇ ਖੇਤਾਂ ਵਿੱਚ ਹੜ੍ਹਾਂ ਦੀ ਗੱਬ ਜੰਮ ਜਾਣ ਕਾਰਨ ਅੱਗੇ ਹਾੜ੍ਹੀ ਦੀ ਫਸਲ (ਕਣਕ) ਹੋਣ ਦੀ ਉਮੀਦ ਨਹੀਂ। ਉਨ੍ਹਾਂ ਕੇਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਆਮ ਲੋਕਾਂ ਅਤੇ ਕਿਸਾਨਾਂ ਦੀ ਜਲਦ ਬਾਂਹ ਫੜਨ।

 

 

Advertisement
Show comments