BJP: ਪੰਜਾਬ ਦੇ ਲੋਕ ‘ਆਪ’ ਤੋਂ ਦੁਖੀ: ਨਿਵਾਸਲੂ
ਭਾਜਪਾ ਦੇ ਸੰਗਠਨ ਜਨਰਲ ਸਕੱਤਰ ਸ੍ਰੀ ਨਿਵਾਸਲੂ ਨੇ ਭਾਜਪਾ ਵਰਕਰਾਂ ਨੂੰ ਕਿਹਾ ਹੈ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰਨ। ਉਹ ਅੱਜ ਇੱਥੇ ਜ਼ਿਲ੍ਹਾ ਦਿਹਾਤੀ ਇਕਾਈ ਦੇ ਪ੍ਰਧਾਨ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠਲੇ ਵਫ਼ਦ...
Advertisement
ਭਾਜਪਾ ਦੇ ਸੰਗਠਨ ਜਨਰਲ ਸਕੱਤਰ ਸ੍ਰੀ ਨਿਵਾਸਲੂ ਨੇ ਭਾਜਪਾ ਵਰਕਰਾਂ ਨੂੰ ਕਿਹਾ ਹੈ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰਨ। ਉਹ ਅੱਜ ਇੱਥੇ ਜ਼ਿਲ੍ਹਾ ਦਿਹਾਤੀ ਇਕਾਈ ਦੇ ਪ੍ਰਧਾਨ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠਲੇ ਵਫ਼ਦ ਨਾਲ ਗੱਲਬਾਤ ਕਰ ਰਹੇ ਸਨ। ਇੱਕ ਘੰਟੇ ਦੇ ਕਰੀਬ ਚੱਲੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਭਗਵੰਤ ਮਾਨ ਸਰਕਾਰ ਤੋਂ ਦੁਖੀ ਅਤੇ ਪ੍ਰੇਸ਼ਾਨ ਹਨ। ‘ਆਪ’ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਨੂੰ ਝੂਠੇ ਵਾਅਦੇ ਅਤੇ ਗੁੰਮਰਾਹਕੁਨ ਦਾਅਵੇ ਕਰਨ ਤੋਂ ਇਲਾਵਾ ਹੋਰ ਕੁੱਝ ਨਹੀਂ ਕੀਤਾ। ਇਸ ਕਾਰਨ ਲੋਕ ਹੁਣ ਇਸ ਨੂੰ ਸੱਤਾ ਤੋਂ ਲਾਂਭੇ ਕਰ ਕੇ ਭਾਜਪਾ ਹੱਥ ਸੱਤਾ ਸੌਂਪਣਾ ਚਾਹੁੰਦੇ ਹਨ।
ਇਸ ਮੌਕੇ ਸਨੀ ਕੈਂਥ ਨੇ ਭਰੋਸਾ ਦਿੱਤਾ ਕਿ ਭਾਜਪਾ ਦਿਹਾਤੀ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰਕੇ ਲੋਕਾਂ ਨੂੰ ਆਪ ਸਰਕਾਰ ਦੀ ਅਸਲੀਅਤ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਭਾਜਪਾ ਸਿਖਲਾਈ ਕੈਂਪ ਦੇ ਇੰਚਾਰਜ ਸੌਰਭ ਕਪੂਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Advertisement
Advertisement
Advertisement
×

