DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Power Crisis: ਅਣਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਭਾਜਪਾ ਵੱਲੋਂ ਮੁਜ਼ਾਹਰਾ

ਸਰਕਾਰ ਬਿਜਲੀ ਵਿਵਸਥਾ ਸੁਧਾਰਨ ਵਿੱਚ ਨਾਕਾਮ: ਮਿੱਤਲ

  • fb
  • twitter
  • whatsapp
  • whatsapp
featured-img featured-img
ਬਿਜਲੀ ਕੱਟਾਂ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਭਾਜਪਾ ਵਰਕਰ। -ਫੋਟੋ: ਇੰਦਰਜੀਤ ਵਰਮਾ
Advertisement

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਾਕੋਵਾਲ ਬਿਜਲੀ ਘਰ ਅੱਗੇ ਸੂਬਾ ਮੀਤ ਪ੍ਰਧਾਨ ਜਤਿੰਦਰ ਮਿੱਤਲ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਪੰਜਾਬ ਵਿੱਚ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਤਿੰਦਰ ਮਿੱਤਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਸਰਕਾਰ ਬਿਜਲੀ ਪ੍ਰਣਾਲੀ ਨੂੰ ਸੰਭਾਲਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਅਤਿ ਦੀ ਗਰਮੀ ਦੇ ਬਾਵਜੂਦ ਸ਼ਹਿਰਾਂ ਅਤੇ ਪਿੰਡਾਂ ਵਿੱਚ ਘੰਟਿਆਂਬੱਧੀ ਲੱਗ ਰਹੇ ਕੱਟਾਂ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਿਰਵਿਘਨ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਪਰ ਅੱਜ ਲੋਕ ਦਿਨ-ਰਾਤ ਪ੍ਰੇਸ਼ਾਨ ਹਨ। ਮਿੱਤਲ ਨੇ ਵਿਸ਼ੇਸ਼ ਤੌਰ ’ਤੇ ਕਿਸਾਨਾਂ ਦੀ ਦੁਰਦਸ਼ਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਝੋਨੇ ਦੀ ਫ਼ਸਲ ਲਈ ਲੋੜੀਂਦਾ ਨਹਿਰੀ ਪਾਣੀ ਅਤੇ ਬਿਜਲੀ ਨਹੀਂ ਮਿਲ ਰਹੀ। ਕਈ ਥਾਵਾਂ ’ਤੇ ਮੁਸ਼ਕਲ ਨਾਲ ਇੱਕ-ਦੋ ਘੰਟੇ ਬਿਜਲੀ ਮਿਲਣ ਕਾਰਨ ਫ਼ਸਲਾਂ ਸੁੱਕ ਰਹੀਆਂ ਹਨ ਅਤੇ ਕਿਸਾਨ ਖੇਤਾਂ ਵਿੱਚ ਫ਼ਸਲ ਵਾਹੁਣ ਲਈ ਮਜ਼ਬੂਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸਰਕਾਰ ਨੇ ਬਿਜਲੀ ਉਤਪਾਦਨ ਵਧਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਅਤੇ ਉਹ ਸਿਰਫ਼ ਪ੍ਰਚਾਰ ਤੇ ਦਿਖਾਵੇ ਦੀ ਰਾਜਨੀਤੀ ਕਰ ਰਹੀ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਬਿਜਲੀ ਸਪਲਾਈ ਤੁਰੰਤ ਨਾ ਸੁਧਾਰੀ ਗਈ ਤਾਂ ਭਾਜਪਾ ਸੂਬਾ ਪੱਧਰੀ ਵਿਸ਼ਾਲ ਅੰਦੋਲਨ ਸ਼ੁਰੂ ਕਰੇਗੀ। ਇਸ ਮੁਜ਼ਾਹਰੇ ਵਿੱਚ ਨਵਲ ਜੈਨ, ਰਾਜ ਕਿਸ਼ੋਰ ਲੱਕੀ, ਵਰਿੰਦਰ ਸਹਿਗਲ, ਰਵੀ ਚੌਰਸੀਆ, ਲੀਨਾ ਟਪਾਰੀਆ, ਅਨਿਲ ਮਿੱਤਲ ਅਤੇ ਸੰਨੀ ਸਹਿਗਲ ਸਮੇਤ ਕਈ ਆਗੂ ਹਾਜ਼ਰ ਸਨ।

Advertisement

Advertisement
Advertisement
×