BJP ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ
ਭਾਜਪਾ ਦੀ ਦਿਹਾਤੀ ਇਕਾਈ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਵਾਲ ਚੁੱਕੇ ਹਨ। ਬਚਨ ਸਿੰਘ ਨਗਰ ਵਿੱਚ ਹੋਈ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਨਾ ਹੋਣ...
Advertisement
ਭਾਜਪਾ ਦੀ ਦਿਹਾਤੀ ਇਕਾਈ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਵਾਲ ਚੁੱਕੇ ਹਨ। ਬਚਨ ਸਿੰਘ ਨਗਰ ਵਿੱਚ ਹੋਈ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਨਾ ਹੋਣ ਕਾਰਨ ਹਲਕਾ ਗਿੱਲ ਵਿਕਾਸ ਪੱਖੋਂ ਬੁਰੀ ਤਰ੍ਹਾਂ ਪੱਛੜ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਲਕੇ ਦੇ ਲੋਕ ਸੜਕਾਂ, ਸੀਵਰੇਜ, ਪੀਣ ਵਾਲੇ ਸਾਫ਼ ਪਾਣੀ ਅਤੇ ਸਫ਼ਾਈ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਜਾਣ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਰਕਲ ਪ੍ਰਧਾਨ ਬਲਵੰਤ ਸਿੰਘ, ਉਤਰਾਂਚਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਨੇਗੀ, ਹਿੰਮਤ ਸਿੰਘ, ਕਮਲਾ ਦੇਵੀ, ਗੱਬਰ ਸਿੰਘ, ਸੰਤੋਸ਼ ਚੌਧਰੀ, ਭੀਸ਼ਮ ਢੱਲ, ਰਾਜੀਵ ਖੁੱਲਰ, ਕਿਰਪਾਲ ਸਿੰਘ, ਰਿਸ਼ੀ ਰਾਮ, ਉਦੈ ਸਿੰਘ, ਓਮ ਪ੍ਰਕਾਸ਼ ਸ਼ਰਮਾ ਅਤੇ ਜਗਦੀਸ਼ ਸਿੰਘ ਗੁਸਾਈਂ ਹਾਜ਼ਰ ਸਨ।
Advertisement
Advertisement
×

