ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਜਪਾ ਦਿਹਾਤੀ ਪ੍ਰਧਾਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ

ਪ੍ਰਭਾਵਿਤ ਲੋਕਾਂ ਨਾਲ ਹਮਦਰਦੀ ਪ੍ਰਗਟਾਈ
ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਸਨੀ ਕੈਂਥ। -ਫੋਟੋ: ਇੰਦਰਜੀਤ ਵਰਮਾ
Advertisement

ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਜਿਸ ਕਾਰਨ ਹਲਕਾ ਗਿੱਲ ਦੇ ਕਈ ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋ ਰਹੇ ਹਨ। ਖਹਿਰਾ ਬੇਟ ਪਿੰਡ ਵਿੱਚ ਵੀ ਹਾਲਾਤ ਨਾਜ਼ੁਕ ਹਨ। ਇੱਥੇ ਪਿੰਡ ਵਾਸੀ ਆਪਣੇ ਟਰੈਕਟਰ-ਟਰਾਲੀਆਂ ਦੀ ਮਦਦ ਨਾਲ ਠੋਕਰ ਉੱਤੇ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ ਤਾਂ ਜੋ ਪਾਣੀ ਨੂੰ ਪਿੰਡਾਂ ਵਿੱਚ ਵੜਣ ਤੋਂ ਰੋਕਿਆ ਜਾ ਸਕੇ।

ਇਸ ਗੰਭੀਰ ਸਥਿਤੀ ਵਿੱਚ ਭਾਜਪਾ ਦਿਹਾਤੀ ਦੇ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਪਿੰਡ ਖਹਿਰਾ ਬੇਟ ਪਹੁੰਚੇ ਅਤੇ ਉਨ੍ਹਾਂ ਮੌਕੇ ਉੱਤੇ ਹਾਲਾਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਠੋਕਰ ਉੱਤੇ ਬੰਨ੍ਹ ਮਜ਼ਬੂਤ ਕਰਨ ਵਿੱਚ ਰੁੱਝੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ। ਇਸ ਮੌਕੇ ਸਨੀ ਕੈਂਥ ਨੇ ਬਾਰਿਸ਼ ਤੋਂ ਬਚਾਅ ਲਈ ਕੰਮ ਕਰ ਰਹੇ ਲੋਕਾਂ ਨੂੰ ਤਰਪਾਲਾਂ ਵੰਡੀਆਂ। ਇਸਦੇ ਨਾਲ ਹੀ ਜਿਹੜੇ ਪਰਿਵਾਰਾਂ ਦੇ ਘਰਾਂ ਦੀਆਂ ਛੱਤਾਂ ਚੋ ਰਹੀਆਂ ਸਨ, ਉਨ੍ਹਾਂ ਨੂੰ ਵੀ ਤੁਰੰਤ ਤਰਪਾਲਾਂ ਮੁਹੱਈਆ ਕਰਵਾਈਆਂ।

Advertisement

ਗਗਨਦੀਪ ਸਿੰਘ ਸਨੀ ਕੈਂਥ ਨੇ ਕਿਹਾ ਕਿ ਹੜ੍ਹ ਵਰਗੇ ਸੰਕਟ ਸਮੇਂ ਪਿੰਡ ਵਾਸੀਆਂ ਨੂੰ ਕਦੇ ਵੀ ਇਕੱਲਾ ਨਹੀਂ ਛੱਡਿਆ ਜਾਵੇਗਾ ਜਦਕਿ ਭਾਜਪਾ ਹਮੇਸ਼ਾਂ ਲੋਕਾਂ ਨਾਲ ਚੱਟਾਨ ਵਾਂਗ ਖੜੀ ਹੈ। ਪਿੰਡ ਵਾਸੀਆਂ ਨੇ ਸਨੀ ਕੈਂਥ ਵੱਲੋਂ ਮਿਲੀ ਮਦਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸਾਡਾ ਹੌਸਲਾ ਵਧਿਆ ਹੈ।

Advertisement
Show comments