DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BJP Rural Unit Meeting in Ludhiana: ਵੱਖ-ਵੱਖ ਪਾਰਟੀਆਂ ਦੇ ਕਾਰਕੁਨ ਭਾਜਪਾ ਵਿੱਚ ਸ਼ਾਮਲ

ਸਨੀ ਕੈਂਥ ਨੇ ਸਵਾਗਤ ਕੀਤਾ; ਮਾਣ-ਸਨਮਾਨ ਦਾ ਭਰੋਸਾ ਦਿੱਤਾ

  • fb
  • twitter
  • whatsapp
  • whatsapp
featured-img featured-img
ਨੌਜਵਾਨਾਂ ਦਾ ਭਾਜਪਾ ਵਿੱਚ ਸਵਾਗਤ ਕਰਦੇ ਹੋਏ ਸਨੀ ਕੈਂਥ। -ਫੋਟੋ: ਇੰਦਰਜੀਤ ਵਰਮਾ
Advertisement

ਭਾਰਤੀ ਜਨਤਾ ਪਾਰਟੀ ਦੀ ਦਿਹਾਤੀ ਇਕਾਈ ਦੇ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਨੇ ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੂੰ ਕਿਹਾ ਹੈ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਘਰ-ਘਰ ਜਾ ਕੇ ਭਾਜਪਾ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਬਾਰੇ ਲੋਕਾਂ ਨੂੰ ਦੱਸਣ, ਤਾਂ ਜੋ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਜਿਤਾ ਕੇ ਸਰਕਾਰ ਬਣਾਈ ਜਾ ਸਕੇ।

ਉਹ ਅੱਜ ਭਾਜਪਾ ਦਫ਼ਤਰ ਵਿੱਚ ਯੁਵਾ ਮੋਰਚਾ ਦੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ ਜਿਸ ਵਿੱਚ ਲੁਧਿਆਣਾ ਦਿਹਾਤੀ ਯੁਵਾ ਮੋਰਚਾ ਨੂੰ ਮਜ਼ਬੂਤ ਕਰਦੇ ਹੋਏ ਗੁਰਸ਼ਰਨ ਸਿੰਘ ਨੂੰ ਯੁਵਾ ਮੋਰਚਾ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵੱਖ-ਵੱਖ ਧਿਰਾਂ ਨਾਲ ਜੁੜੇ ਨੌਜਵਾਨਾਂ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

Advertisement

ਸਨੀ ਕੈਂਥ ਨੇ ਕਿਹਾ ਕਿ ਪਾਰਟੀ ਦੇ ਵੱਧ ਰਹੇ ਆਧਾਰ ਨੂੰ ਵੇਖਦਿਆਂ ਦੂਜੀਆਂ ਪਾਰਟੀਆਂ ਦੇ ਆਗੂ ਅਤੇ ਵਰਕਰ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹਰ ਆਗੂ ਅਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੁਵਾ ਮੋਰਚਾ ਚੋਣਾਂ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ।

Advertisement

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਕਈ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੇ ਲਾਗੂ ਹੋਣ ਨਾਲ ਪੰਜਾਬ ਦੇਸ਼ ਦੇ ਮੋਢੀ ਸੂਬਿਆਂ ਵਿੱਚ ਸ਼ਾਮਲ ਹੋ ਜਾਵੇਗਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਯੁਵਾ ਮੋਰਚਾ ਦੇ ਇੰਚਾਰਜ ਗੁਰਬਖਸ਼ ਸਿੰਘ ਬਾਜਵਾ, ਸਕੱਤਰ ਰਾਜੀਵ ਖੁੱਲਰ ਅਤੇ ਅੰਕੁਸ਼ ਢੱਲ ਸਮੇਤ ਕਈ ਆਗੂ ਹਾਜ਼ਰ ਸਨ।

Advertisement
×