ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਭਾਜਪਾ: ਬਲੀਏਵਾਲ

ਪਾਰਟੀ ਦੇ ਸੂਬਾਈ ਬੁਲਾਰੇ ਵੱਲੋਂ ਪੰਚਾਇਤਾਂ ਨੂੰ ਨੀਤੀ ਵਿਰੁੱਧ ਮਤੇ ਪਾਸ ਕਰਨ ਦੀ ਅਪੀਲ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਿਤਪਾਲ ਸਿੰਘ ਬਲੀਏਵਾਲ। -ਫੋਟ: ਗੁਰਿੰਦਰ ਸਿੰਘ
Advertisement

ਭਾਰਤੀ ਜਨਤਾ ਪਾਰਟੀ ਦੇ ਸੂਬਾਈ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਉਪਜਾਊ ਧਰਤੀ ਬਚਾਉਣ ਦੀ ਲੜਾਈ ਲੜ ਰਹੇ ਹਰ ਕਿਸਾਨ ਅਤੇ ਪਿੰਡ ਪੰਚਾਇਤ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਜ਼ਮੀਨ ਪ੍ਰਾਪਤੀ ਦਾ ਨੋਟੀਫਿਕੇਸ਼ਨ ਰੱਦ ਹੋਣ ਤੱਕ ਉਨ੍ਹਾਂ ਨਾਲ ਡੱਟ ਕੇ ਖੜ੍ਹੇਗੀ।

ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜਾਊ ਜ਼ਮੀਨ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨ ਵਿਰੋਧੀ ਅਤੇ ਤੁਗਲਕੀ ਲੈਂਡ ਪੂਲਿੰਗ ਨੀਤੀ ਦੇ ਹੁਕਮ ਹੇਠ ਕੁਰਬਾਨ ਕੀਤਾ ਜਾ ਰਿਹਾ ਹੈ। ਇਸ ਜ਼ਮੀਨ ਨੂੰ ਬਚਾਉਣ ਲਈ ਭਾਜਪਾ ਵੱਲੋਂ ਲਗਾਤਾਰ ਤੇ ਨਿਰੰਤਰ ਕੀਤੇ ਜਾ ਰਹੇ ਯਤਨਾਂ ਦਾ ਨਤੀਜਾ ਹੈ ਕਿ ਅਸੀਂ ਹਰ ਪੱਧਰ ’ਤੇ ਕਿਸਾਨਾਂ ਦੀ ਆਵਾਜ਼ ਬਣੇ ਹਾਂ।

Advertisement

ਉਨ੍ਹਾਂ ਪ੍ਰਭਾਵਿਤ ਪਿੰਡ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੀਆਂ ਟੀਮਾਂ ਨੂੰ ਆਪਣੇ ਪਿੰਡਾਂ ਵਿੱਚ ਬੁਲਾਉਣ ਤੇ ਪਿੰਡ ਵਿੱਚ ਇਸ ਨੀਤੀ ਖ਼ਿਲਾਫ਼ ਮਤੇ ਪਾਸ ਕਰਨ ਤਾਂ ਜੋ ਭਾਜਪਾ ਕਿਸਾਨਾਂ ਦੇ ਵਿਰੋਧ ਨੂੰ ਪੰਜਾਬ ਦੇ ਰਾਜਪਾਲ ਤੱਕ ਪਹੁੰਚਾ ਕੇ ਇਸ ਕਿਸਾਨ ਵਿਰੋਧੀ ਫ਼ੈਸਲੇ ਨੂੰ ਵਾਪਸ ਕਰਾ ਸਕੇ। ਉਨ੍ਹਾਂ ਐਲਾਨ ਕੀਤਾ ਕਿ ਭਾਜਪਾ ਕਿਸਾਨਾਂ ਦੀ ਜ਼ਮੀਨਾਂ ਤੇ ਕਿਸੇ ਨੂੰ ਵੀ ਕਬਜ਼ਾ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।

ਸ੍ਰੀ ਬਲੀਏਵਾਲ ਨੇ ਭਗਵੰਤ ਮਾਨ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਦਯੋਗਿਕ ਅਤੇ ਸ਼ਹਿਰੀ ਵਿਕਾਸ ਦੇ ਨਾਂ ’ਤੇ ਪੰਜਾਬ ਦੀ ਧਰਤੀ ਬਾਹਰ ਵਾਲਿਆਂ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਪੰਜਾਬ ਦੇ ਕਿਸਾਨਾਂ ਨਾਲ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਚੁੱਪ ਕਰਕੇ ਨਹੀਂ ਬੈਠੇਗੀ ਜਦ ਤੱਕ ਲੈਂਡ ਪੂਲਿੰਗ ਨੀਤੀ ਪੂਰੀ ਤਰ੍ਹਾਂ ਰੱਦ ਨਹੀਂ ਹੁੰਦੀ। ਉਨ੍ਹਾਂ ਸਪੱਸ਼ਟ ਕੀਤਾ ਕਿ ਭਗਵੰਤ ਮਾਨ ਸਰਕਾਰ ਨੂੰ ਇਹ ਤੁਗਲਕੀ ਫ਼ਰਮਾਨ ਪੂਰੀ ਤਰ੍ਹਾਂ ਵਾਪਸ ਲੈਣਾ ਹੀ ਪਵੇਗਾ ਅਤੇ ਕਿਸਾਨਾਂ ਦਾ ਆਪਣੀ ਜ਼ਮੀਨ ’ਤੇ ਹੱਕ ਅਟੱਲ ਰਹੇਗਾ। ਭਾਜਪਾ ਪੰਜਾਬ ਹਰ ਕਿਸਾਨ ਵਿਰੋਧੀ ਫ਼ੈਸਲੇ ਖ਼ਿਲਾਫ਼ ਡਟ ਕੇ ਪਹਿਰਾ ਦੇਣ ਲਈ ਵਚਨਬੱਧ ਹੈ।

Advertisement