DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਾਜਪਾ ਵੱਲੋਂ ਪੁਲੀਸ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ

ਪੁਲੀਸ ਨਾਲ ਝੜਪ; ਧੱਕਾ-ਮੁੱਕੀ ਦੌਰਾਨ ਪੁਲੀਸ ਮੁਲਾਜ਼ਮਾਂ ਦੀਆਂ ਪੱਗਾਂ ਲੱਥੀਆਂ

  • fb
  • twitter
  • whatsapp
  • whatsapp
featured-img featured-img
ਲੁਧਿਆਣਾ ’ਚ ਰੋਸ ਪ੍ਰਦਰਸ਼ਨ ਮੌਕੇ ਪੁਲੀਸ ਬੈਰੀਕੇਡਿੰਗ ਕਰਕੇ ਭਾਜਪਾ ਵਰਕਰ ਨੂੰ ਅੱਗੇ ਵਧਣ ਤੋਂ ਰੋਕਦੀ ਹੋਈ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਗਗਨਦੀਪ ਅਰੋੜਾ

ਸ਼ਹਿਰ ਵਿੱਚ ‘ਆਮ ਆਦਮੀ ਪਾਰਟੀ’ ਅਤੇ ‘ਭਾਰਤੀ ਜਨਤਾ ਪਾਰਟੀ’ ਵਿਚਾਲੇ ਸ਼ੁਰੂ ਹੋਈ ਸਿਆਸੀ ਜੰਗ ਹੁਣ ਸਿਆਸੀ ਘਮਸਾਨ ਵਿੱਚ ਬਦਲ ਗਈ ਹੈ। ਐਤਵਾਰ ਨੂੰ ਭਾਜਪਾ ਦਫ਼ਤਰ ਦੇ ਬਾਹਰ ਹੋਏ ਹੰਗਾਮੇ ਦੇ ਰੋਸ ਵਜੋਂ ਅੱਜ ਭਾਜਪਾ ਵਰਕਰਾਂ ਨੇ ਪੁਲੀਸ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ।

Advertisement

ਇਸ ਦੌਰਾਨ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਭਾਜਪਾ ਆਗੂਆਂ ਨੇ ਪੁਲੀਸ ਕਮਿਸ਼ਨਰ ਦਫ਼ਤਰ ਦੇ ਗੇਟ ਨੂੰ ਜਿੰਦਰਾ ਲਾਉਣ ਦੀ ਕੋਸ਼ਿਸ਼ ਕੀਤੀ। ਮੌਕੇ ’ਤੇ ਮੌਜੂਦ ਭਾਰੀ ਪੁਲੀਸ ਬਲ ਨੇ ਵਰਕਰਾਂ ਨੂੰ ਰੋਕਣ ਲਈ ਜ਼ੋਰ ਅਜ਼ਮਾਇਸ਼ ਕੀਤੀ, ਜਿਸ ਕਾਰਨ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਧੱਕਾ-ਮੁੱਕੀ ਹੋਈ। ਇਸ ਖਿੱਚ-ਧੂਹ ਦੌਰਾਨ ਕਈ ਪੁਲੀਸ ਮੁਲਾਜ਼ਮਾਂ ਦੀਆਂ ਪੱਗਾਂ ਵੀ ਉਤਰ ਗਈਆਂ ਤੇ ਭਾਜਪਾ ਆਗੂ ਵੀ ਫੱਟੜ ਹੋ ਗਏ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਪ੍ਰਸ਼ਾਸਨ ’ਤੇ ਪੱਖਪਾਤੀ ਕਾਰਵਾਈ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸ਼ਹਿਰ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਦਮ ਤੋੜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਨੂੰ ਕੇਂਦਰੀ ਏਜੰਸੀਆਂ ਦੀ ਕਾਰਵਾਈ ’ਤੇ ਇਤਰਾਜ਼ ਹੈ ਤਾਂ ਉਨ੍ਹਾਂ ਨੂੰ ਸੜਕਾਂ ’ਤੇ ਗੁੰਡਾਗਰਦੀ ਕਰਨ ਦੀ ਬਜਾਏ ਸਬੰਧਤ ਵਿਭਾਗਾਂ ਅੱਗੇ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਭਾਜਪਾ ਵਰਕਰ ਪੁਲੀਸ ਦੇ ਡਰੋਂ ਪਿੱਛੇ ਹਟਣ ਵਾਲੇ ਨਹੀਂ ਹਨ ਅਤੇ ਉਹ ਆਪਣੇ ਹੱਕਾਂ ਦੀ ਲੜਾਈ ਜਾਰੀ ਰੱਖਣਗੇ। ਘੰਟਿਆਂ ਬੱਧੀ ਚੱਲੇ ਇਸ ਪ੍ਰਦਰਸ਼ਨ ਦੌਰਾਨ ਭਾਜਪਾ ਦੀਆਂ ਮਹਿਲਾ ਵਰਕਰਾਂ ਵੀ ਬੈਰੀਕੇਡਾਂ ’ਤੇ ਚੜ੍ਹ ਗਈਆਂ, ਜਿਸ ਕਾਰਨ ਪ੍ਰਸ਼ਾਸਨ ਨੂੰ ਵਾਧੂ ਫੋਰਸ ਮੰਗਵਾਉਣੀ ਪਈ।

Advertisement

ਭਾਜਪਾ ਆਗੂ ਦੇਬੀ ਤੇ ਹੋਰਾਂ ’ਤੇ ਅਣਪਛਾਤਿਆਂ ਨੇ ਸਿਆਹੀ ਸੁੱਟੀ

ਪ੍ਰਦਰਸ਼ਨ ਖ਼ਤਮ ਹੋਣ ਤੋਂ ਬਾਅਦ ਜਦੋਂ ਸੀਨੀਅਰ ਭਾਜਪਾ ਆਗੂ ਡਿਪਟੀ ਕਮਿਸ਼ਨਰ ਅਤੇ ਪੁਲੀਸ ਕਮਿਸ਼ਨਰ ਦਫ਼ਤਰ ਦੇ ਕੰਪਲੈਕਸ ਬਾਹਰ ਖੜ੍ਹੇ ਸਨ, ਤਾਂ ਦੋ ਨੌਜਵਾਨਾਂ ਨੇ ਪੰਜਾਬ ਭਾਜਪਾ ਦੇ ਕੈਸ਼ੀਅਰ ਅਤੇ ਸੀਨੀਅਰ ਆਗੂ ਗੁਰਦੇਵ ਸ਼ਰਮਾ ਦੇਬੀ ’ਤੇ ਕਾਲੀ ਸਿਆਹੀ ਸੁੱਟ ਦਿੱਤੀ। ਇਸ ਘਟਨਾ ਮਗਰੋਂ ਉੱਥੇ ਮਾਹੌਲ ਤਣਾਅਪੂਰਨ ਹੋ ਗਿਆ। ਭਾਜਪਾ ਵਰਕਰਾਂ ਨੇ ਮੌਕੇ ’ਤੇ ਹੀ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਉਸ ਦੀ ਕੁੱਟਮਾਰ ਕਰਨ ਮਗਰੋਂ ਉਸ ਨੂੰ ਪੁਲੀਸ ਹਵਾਲੇ ਕਰ ਦਿੱਤਾ। ਦੇਬੀ ਨੇ ਦੱਸਿਆ ਕਿ ਜਦੋਂ ਉਹ ਸਾਥੀਆਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਪਿੱਛੋਂ ਆਏ ਦੋ ਨੌਜਵਾਨਾਂ ਨੇ ਉਨ੍ਹਾਂ ’ਤੇ ਸਿਆਹੀ ਸੁੱਟ ਦਿੱਤੀ। ਪੁਲੀਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਫ਼ਰਾਰ ਹੋਏ ਦੂਜੇ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement
×