ਭਾਜਪਾ ਵਰਕਰਾਂ ਵੱਲੋਂ ਕਾਂਗਰਸ ਦਫ਼ਤਰ ਬਾਹਰ ਧਰਨਾ

ਭਾਜਪਾ ਵਰਕਰਾਂ ਵੱਲੋਂ ਕਾਂਗਰਸ ਦਫ਼ਤਰ ਬਾਹਰ ਧਰਨਾ

ਕਾਂਗਰਸ ਦਫ਼ਤਰ ਬਾਹਰ ਮੁੱਖ ਮੰਤਰੀ ਦਾ ਪੁਤਲਾ ਫੂਕਦੇ ਹੋਏ ਭਾਜਪਾ ਵਰਕਰ। -ਫੋਟੋ : ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 13 ਅਗਸਤ

ਭਾਰਤੀ ਜਨਤਾ ਪਾਰਟੀ ਓਬੀਸੀ ਮੋਰਚਾ ਦੇ ਸੈਂਕੜੇ ਵਰਕਰਾਂ ਨੇ ਅੱਜ ਘੰਟਾਘਰ ਚੌਕ ਸਥਿਤ ਕਾਂਗਰਸ ਦਫ਼ਤਰ ਬਾਹਰ ਧਰਨਾ ਦੇ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ। ਜ਼ਿਲ੍ਹਾ ਭਾਜਪਾ ਪ੍ਰਧਾਨ ਪੁਸ਼ਪਿੰਦਰ ਸਿੰਗਲਾ ਅਤੇ ਓਬੀਸੀ ਮੋਰਚਾ ਪ੍ਰਧਾਨ ਸੰਜੀਵ ਧੀਮਾਨ ਦੀ ਅਗਵਾਈ ਹੇਠ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਮਾਮਲੇ ਲਈ ਕੈਪਟਨ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ ਕਿਉਂਕਿ ਮੰਤਰੀਆਂ ਤੇ ਵਿਧਾਇਕਾਂ ਦੀ ਸਰਪ੍ਰਸਤੀ ਹੇਠ ਸ਼ਰਾਬ ਮਾਫੀਆ ਸਰਗਰਮ ਹੈ। ਇਸ ਮੌਕੇ ਓਬੀਸੀ ਮੋਰਚਾ ਦੇ ਜ਼ਿਲ੍ਹਾ ਇੰਚਾਰਜ ਤੇ ਸੂਬਾਈ ਮੀਤ ਪ੍ਰਧਾਨ ਸੁਧੀਰ ਸੋਨੂੰ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੈ। ਪੁਲੀਸ ਵੱਲੋਂ ਇਸ ਮੌਕੇ ਬੇਸ਼ੱਕ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਵਰਕਰ ਧਰਨਾ ਦੇਣ ਵਿੱਚ ਕਾਮਯਾਬ ਰਹੇ। ਇਸ ਮੌਕੇ ਸੱਤਪਾਲ ਸੱਗੜ, ਅਨੀਤਾ ਜੈਨ, ਬਲਵਿੰਦਰ ਸਿੰਘ ਰੇਹਾਨ, ਗੁਰਜੰਟ ਸਿੰਘ ਵਰਮਾ, ਅਨੁਰਾਗ ਕਨੌਜੀਆ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All