ਕਿਸਾਨੀ ਮਸਲਿਆਂ ਸਬੰਧੀ ਬੀਕੇਯੂ (ਡਕੌਂਦਾ) ਦਾ ਵਫ਼ਦ ਸਕੱਤਰ ਨੂੰ ਮਿਲਿਆ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਲੁਧਿਆਣਾ ਦਾ ਇਕ ਵਫ਼ਦ ਅੱਜ ਇਥੇ ਨਵੀਂ ਦਾਣਾ ਮੰਡੀ ਸਥਿਤ ਮਾਰਕੀਟ ਕਮੇਟੀ ਦਫ਼ਤਰ ਵਿੱਚ ਸਕੱਤਰ ਕੰਵਲਪ੍ਰੀਤ ਸਿੰਘ ਕਲਸੀ ਨੂੰ ਮਿਲਿਆ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਮਿਲੇ ਇਸ ਵਫ਼ਦ ਨੇ ਇਕ ਮੰਗ ਪੱਤਰ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਲੁਧਿਆਣਾ ਦਾ ਇਕ ਵਫ਼ਦ ਅੱਜ ਇਥੇ ਨਵੀਂ ਦਾਣਾ ਮੰਡੀ ਸਥਿਤ ਮਾਰਕੀਟ ਕਮੇਟੀ ਦਫ਼ਤਰ ਵਿੱਚ ਸਕੱਤਰ ਕੰਵਲਪ੍ਰੀਤ ਸਿੰਘ ਕਲਸੀ ਨੂੰ ਮਿਲਿਆ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਮਿਲੇ ਇਸ ਵਫ਼ਦ ਨੇ ਇਕ ਮੰਗ ਪੱਤਰ ਸਕੱਤਰ ਨੂੰ ਸੌਂਪਿਆ। ਇਸ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧ ਪੇਂਡੂ ਖੇਤਰ ਦੀਆਂ ਮੰਡੀਆਂ ਵਿੱਚ ਸੁਚਾਰੂ ਬਣਾਈ ਰੱਖਣ ਦੇ ਨਾਲ ਕੰਡਿਆਂ ਤੇ ਭਾਰ ਤੋਲਕ ਵੱਟਿਆਂ ਦੀ ਨਿਰੰਤਰ ਚੈਕਿੰਗ ਕਰਨ ਲਈ ਕਿਹਾ ਗਿਆ। ਸਕੱਤਰ ਕਲਸੀ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ। ਜੇਕਰ ਕਿਸੇ ਕੰਡੇ ਦੇ ਤੋਲ ਵਿੱਚ ਫਰਕ ਮਿਲਦਾ ਹੈ ਤਾਂ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।
Advertisement
Advertisement
Advertisement
×