ਬੀਕੇਯੂ ਏਕਤਾ ਉਗਰਾਹਾਂ ਵੱਲੋਂ ਵੱਖ-ਵੱਖ ਮੁੱਦਿਆਂ ’ਤੇ ਵਿਚਾਰਾਂ
ਨਿੱਜੀ ਪੱਤਰ ਪ੍ਰੇਰਕ
ਮਲੌਦ, 2 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਮਨੋਹਰ ਸਿੰਘ ਕਲਾੜ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਪਿੰਡ ਕਲਾਹੜ ਵਿੱਚ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕਰਨ ਦੇ ਵਿਰੋਧ ਵਿੱਚ ਅਤੇ ਪਹਿਲਾ ਭਾਰਤ ਮਾਲਾ ਯੋਜਨਾ ਤਹਿਤ ਤੇ ਗੈਸ ਪਾਈਪ ਲਾਈਨ ਕੱਢਣ ਦਾ ਹਾਲੇ ਪੂਰਾ ਮੁਆਵਜ਼ਾ ਨਹੀਂ ਮਿਲਿਆ ਪਰ ਹੁਣ ਹਜ਼ਾਰਾਂ ਏਕੜ ਜ਼ਮੀਨ ਹੋਰ ਐਕਵਾਇਰ ਕਰਨ ਦੇ ਮਨਸੂਬੇ ਕਦੇ ਵੀ ਪੂਰੇ ਨਹੀ ਹੋਣ ਦੇਵਾਂਗੇ।
ਮੀਟਿੰਗ ’ਚ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਹਰਭਗਵਾਨ ਸਿੰਘ ਦੇ ਉੱਪਰ ਹੋਏ ਜਾਨਲੇਵਾ ਹਮਲੇ ਦੀ ਨਿੰਦਿਆ ਕੀਤੀ ਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। ਇਕ ਹੋਰ ਮਤੇ ਰਾਹੀਂ 9 ਜੁਲਾਈ ਦੀ ਕੀਤੀ ਜਾ ਰਹੀ ਹੜਤਾਲ ਵਿੱਚ ਯੂਨੀਅਨ ਸ਼ਾਮਲ ਹੋਵੇਗੀ। ਮੀਟਿੰਗ ਦੇ ਅਖੀਰ ਚ ਯੂਨੀਅਨ ਦੀ ਮੈਂਬਰਸ਼ਿਪ ਜਲਦੀ ਮੁਕੰਮਲ ਕਰਕੇ ਚੋਣ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। 3 ਜੁਲਾਈ ਨੂੰ ਟੀਐੱਸਯੂ ਪਾਵਰਕੌਮ ਦੇ ਮੁਲਾਜ਼ਮਾਂ ਵੱਲੋ ਪਟਿਆਲੇ ਧਰਨੇ ਵਿੱਚ ਵੀ ਸ਼ਮੂਲੀਅਤ ਕੀਤੀ ਜਾਏਗੀ। ਮੀਟਿੰਗ ਨੂੰ ਪ੍ਰਧਾਨ ਚਰਨ ਸਿੰਘ ਨੂਰਪੁਰ, ਰਾਜਿੰਦਰ ਸਿੰਘ ਸਿਆੜ ਖਜ਼ਾਨਚੀ, ਬਲਵੰਤ ਸਿੰਘ ਘੁਡਾਣੀ, ਜਗਤਾਰ ਸਿੰਘ ਚੋਮੋ, ਗੁਰਦੀਪ ਸਿੰਘ ਜੀਰਖ, ਯੁਵਰਾਜ ਸਿੰਘ ਘੁਡਾਣੀ, ਜਸਵੀਰ ਸਿੰਘ ਅਸਗਰੀਪੁਰ, ਨਾਜਰ ਸਿੰਘ ਸਿਆੜ, ਦਵਿੰਦਰ ਸਿੰਘ ਸਿਰਥਲਾ, ਜਸਵੀਰ ਸਿੰਘ ਖੱਟੜਾ, ਅਮਰੀਕ ਸਿੰਘ ਭੂੰਦੜੀ ਤੇ ਮਨਜੀਤ ਸਿੰਘ ਰਾਏਕੋਟ ਨੇ ਵੀ ਸ਼ੰਬੋਧਨ ਕੀਤਾ।