BKU Ugrahan: ਡੀ ਸੀ ਦਫ਼ਤਰਾਂ ਦਾ ਘਿਰਾਓ ਦਾ ਫ਼ੈਸਲਾ
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ 5 ਅਕਤੂਬਰ ਨੂੰ ਡੀ ਸੀ ਦਫ਼ਤਰਾਂ ਦਾ ਘਿਰਾਓ ਦਾ ਫ਼ੈਸਲਾ ਕੀਤਾ ਗਿਆ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਅਤੇ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ...
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ 5 ਅਕਤੂਬਰ ਨੂੰ ਡੀ ਸੀ ਦਫ਼ਤਰਾਂ ਦਾ ਘਿਰਾਓ ਦਾ ਫ਼ੈਸਲਾ ਕੀਤਾ ਗਿਆ ਹੈ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਅਤੇ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਕਿਸਾਨਾਂ ਨੂੰ ਸੰਘਰਸ਼ ਦੇ ਰਾਹ ਤੋਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 16 ਦਿਨ ਲਗਾਤਾਰ ਡੀ ਸੀ ਦਫ਼ਤਰਾਂ ਬਾਹਰ ਚੱਲੇ ਧਰਨਿਆਂ ਵਿੱਚ ਕਿਸੇ ਨੇ ਵੀ ਆ ਕੇ ਕੋਈ ਗੱਲਬਾਤ ਨਹੀਂ ਕੀਤੀ। ਕਿਸਾਨਾਂ ਵੱਲੋਂ ਡੀ ਸੀ ਦਫ਼ਤਰਾਂ, ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਵੀ ਘਿਰਾਓ ਕੀਤੇ ਗਏ ਸਨ।
ਆਗੂਆਂ ਨੇ ਭਾਰਤ ਅਮਰੀਕਾ ਵਪਾਰ ਸਮਝੌਤਾ ਰੱਦ ਕਰਨ, ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਵਾਪਸ ਲੈਣ, ਆਬਾਦਕਾਰਾਂ ਨੂੰ ਮਾਲਕੀ ਹੱਕ ਦਿਵਾਉਣ, ਕਿਸਾਨਾਂ ਖੇਤ ਮਜ਼ਦੂਰਾਂ ਤੇ ਹੋਰ ਕਿਰਤੀਆਂ ਦੇ ਸਾਰੇ ਕਰਜ਼ੇ ਖ਼ਤਮ ਕਰਨ, ਸੰਘਰਸ਼ ਦੌਰਾਨ ਪਾਏ ਗਏ ਝੂਠੇ ਕੇਸ ਰੱਦ ਕਰਨ, ਪਰਾਲੀ ਸਾੜਨ ਵਾਲੇ ਸਾਰੇ ਕੇਸ ਫੌਰੀ ਖ਼ਤਮ ਕਰਨ, ਬੀਜ ਬਿੱਲ ਤੇ ਬਿਜਲੀ ਬਿੱਲ ਕਾਨੂੰਨ ਰੱਦ ਕਰਨ ਆਦਿ ਦੀ ਮੰਗ ਕੀਤੀ।
ਇਸ ਮੌਕੇ ਅਮਰੀਕ ਸਿੰਘ ਭੂੰਦੜੀ, ਗੁਰਦੇਵ ਸਿੰਘ ਨਾਰੰਗਵਾਲ ਅਤੇ ਤੀਰਥ ਸਿੰਘ ਤਲਵੰਡੀ ਵੀ ਹਾਜ਼ਰ ਸਨ।

