DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BKU Ugrahan Protest in Ludhiana: ਮੋਰਚੇ ਦੌਰਾਨ ਕਿਸਾਨ ਜਥੇਬੰਦੀਆਂ ਦੀ ਏਕਤਾ ’ਤੇ ਜ਼ੋਰ

ਅੜੀਅਲ ਵਤੀਰੇ ਦਾ ਦੋਸ਼ ਲਾਇਆ; ਕਿਸਾਨਾਂ ਦੇ ਸਖ਼ਤ ਰੋਹ ਦੀ ਚਿਤਾਵਨੀ ਦਿੱਤੀ

  • fb
  • twitter
  • whatsapp
  • whatsapp
featured-img featured-img
ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। -ਫੋਟੋ: ਇੰਦਰਜੀਤ ਵਰਮਾ
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਕਿਸਾਨਾਂ ਵੱਲ ਅਣਦੇਖੀ ਦਾ ਆਪਣਾ ਵਤੀਰਾ ਨਾ ਬਦਲਿਆ ਤਾਂ ਉਸਨੂੰ ਸਖ਼ਤ ਰੋਹ ਦਾ ਸਾਹਮਣਾ ਕਰਨਾ ਪਵੇਗਾ। ਜਥੇਬੰਦੀ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਾਏ ਪੱਕੇ ਮੋਰਚੇ ਦੇ ਅੱਠਵੇਂ ਦਿਨ ਅੱਜ ਮੋਰਚੇ ਨੂੰ ਦੇਸ਼ ਦੇ ਕਿਸਾਨਾਂ ਦੀ ਏਕਤਾ ਲਈ ਸਮਰਪਿਤ ਕਰਦਿਆਂ ਕਿਸਾਨ ਜਥੇਬੰਦੀਆਂ ਦੀ ਏਕਤਾ ’ਤੇ ਜ਼ੋਰ ਦਿੱਤਾ।

ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਇਸ ਕਿਸਾਨ ਏਕਤਾ ਨੂੰ ਕਿਵੇਂ ਬਚਾਉਣਾ ਹੈ ਇਹ ਸਭ ਲਈ ਅਹਿਮ ਸਵਾਲ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕਿਸਾਨ ਜਥੇਬੰਦੀਆਂ ਦਾ ਚੰਡੀਗੜ੍ਹ ਮੋਰਚਾ ਹੈ ਜਿਸ ਵਿੱਚ ਧਾਰਾ 78, 79 ਅਤੇ 80 ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਾਣੀਆਂ ਸਬੰਧੀ ਫ਼ੈਸਲੇ ਕਰ ਕੇ ਕਾਨੂੰਨ ਦੀ ਉਲੰਘਣਾ ਕੀਤੀ ਹੈ।

Advertisement

ਉਨ੍ਹਾਂ ਕਿਹਾ ਕਿ ਵੱਖ-ਵੱਖ ਸੂਬਿਆਂ ਦੇ ਕਿਸਾਨ ਇਕੱਠੇ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਇਹ ਲੜਾਈ ਲੜਨ ਕਿਉਂਕਿ ਸਾਂਝੀ ਲੜਾਈ ਨਾਲ ਹੀ ਮਸਲੇ ਦਾ ਹੱਲ ਨਿਕਲ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਕੀਮਤ ’ਤੇ‌ ਦੇਸ਼ ਦੇ ਕਿਸਾਨਾਂ ਦੀ ਏਕਤਾ ਟੁੱਟਣ ਨਹੀਂ ਦੇਣਗੇ ਅਤੇ ਇਸ ਲਈ ਹਰ ਸੰਭਵ ਯਤਨ ਕਰਨਗੇ।

Advertisement

ਇਸ ਮੌਕੇ ਮਨਜੀਤ ਸਿੰਘ ਬੁਢੇਲ ਅਤੇ ਜਸਵੀਰ ਸਿੰਘ ਖੱਟੜਾ ਨੇ ਕਿਹਾ ਕਿ ਸੂਬੇ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ 12-13 ਸਤੰਬਰ ਨੂੰ ਪੰਜਾਬ ਦੇ ਮੰਤਰੀਆਂ ਦੇ ਘਿਰਾਓ ਕੀਤੇ ਜਾਣਗੇ ਅਤੇ ਇਸਤੋਂ ਪਹਿਲਾਂ 9 ਸਤੰਬਰ ਨੂੰ ਅਵਤਾਰ ਪਾਸ਼ ਦੇ ਪਿੰਡ ਤਲਵੰਡੀ ਸਲੇਮ ਵਿੱਚ ਯਾਦਗਾਰ ’ਤੇ ਧੱਕੇ ਨਾਲ ਕਬਜ਼ਾ ਕਰਨ ਖ਼ਿਲਾਫ਼ ਵੀ ਜ਼ੋਰਦਾਰ ਉਠਾਈ ਜਾਵੇਗੀ। ਧਰਨੇ ਦੌਰਾਨ ਤੀਰਥ ਸਿੰਘ ਤਲਵੰਡੀ, ਲਵਲੀ ਮਾਜਰੀ, ਮਨਜੀਤ ਕੌਰ ਅਤੇ ਰਾਮ ਸਿੰਘ ਹਠੂਰ ਨੇ ਇਨਕਲਾਬੀ ਗੀਤ ਪੇਸ਼ ਕੀਤੇ।

Advertisement
×