ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੁਲੇਟ ਦੇ ਪਟਾਖੇ ਵਜਾਉਣ ਤੋਂ ਰੋਕਣ ’ਤੇ ਬਲਾਕ ਸਮਿਤੀ ਮੈਂਬਰ ’ਤੇ ਹਮਲਾ

ਜ਼ਖ਼ਮੀ ਦੀ ਹਾਲਤ ਗੰਭੀਰ; ਲੁਧਿਆਣਾ ਲਈ ਕੀਤਾ ਰੈਫਰ
ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਜਸਵੀਰ ਸਿੰਘ। -ਫੋਟੋ: ਢਿੱਲੋਂ
Advertisement

ਥਾਣਾ ਸਦਰ ਦੇ ਪਿੰਡ ਢੋਲਣ ’ਚ ਇੱਕ ਮਾਮੂਲੀ ਵਿਵਾਦ ਨੇ ਹਿੰਸਕ ਰੂਪ ਧਾਰ ਲਿਆ। ਪਿੰਡ ਦੇ ਇੱਕ ਨੌਜਵਾਨ ਨੂੰ ਬਲਾਕ ਸਮਿਤੀ ਮੈਂਬਰ ਜਸਵੀਰ ਸਿੰਘ ਨੇ ਬੁਲੇਟ ਦੇ ਪਟਾਖੇ ਵਜਾਉਣ ਤੋਂ ਰੋਕਿਆ ਤਾਂ ਨੌਜਵਾਨ ਨੇ ਉਸ ਉੱਪਰ ਜਾਨ ਲੇਵਾ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਜਸਵੀਰ ਸਿੰਘ ਗੰਭੀਰ ਜ਼ਖ਼ਮੀ ਹੋਇਆ ਹੈ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਥਾਨਕ ਹਸਪਤਾਲ ਲਿਆਂਦਾ ਜਿਥੇ ਸਿਰ ਦੀ ਡੂੰਘੀ ਸੱਟ ਦੇ ਮੱਦੇਨਜ਼ਰ ਉਸ ਨੂੰ ਲੁਧਿਆਣਾ ਲਈ ਰੈਫ਼ਰ ਕੀਤਾ ਗਿਆ ਹੈ। ਜ਼ਖ਼ਮੀ ਜਸਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਢੋਲਣ ਦਾ ਇੱਕ ਲੜਕਾ ਰੋਜ਼ਾਨਾ ਮੋਟਰਸਾਈਕਲ ’ਤੇ ਪਟਾਖੇ ਮਾਰ ਕੇ ਲੰਘਦਾ ਸੀ। ਜਸਵੀਰ ਨੇ ਉਕਤ ਲੜਕੇ ਨੂੰ ਅਜਿਹਾ ਕਰਨ ਤੋਂ ਰੋਕਿਆ ਤੇ ਉਸ ਦੇ ਪਰਿਵਾਰ ਨੂੰ ਵੀ ਉਲਾਂਭਾ ਦਿੱਤਾ। ਇਸ ਤੋਂ ਬਾਅਦ ਵੀ ਜਦੋਂ ਲੜਕਾ ਨਹੀਂ ਹਟਿਆ ਤਾਂ ਜਸਵੀਰ ਸਿੰਘ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ।

Advertisement

ਦੂਜੇ ਪਾਸੇ ਲੜਕੇ ਦੇ ਪਰਿਵਾਰ ਨੇ ਜਸਵੀਰ ਸਿੰਘ ਖ਼ਿਲਾਫ਼ ਘਰ ਵਿੱਚ ਦਾਖਲ ਹੋ ਕੇ ਧਮਕਾਉਣ ਦੀ ਸ਼ਿਕਾਇਤ ਦਰਜ ਕਰਵਾ ਦਿੱਤੀ। ਬੀਤੇ ਕੱਲ੍ਹ ਜਸਵੀਰ ਸਿੰਘ ਆਪਣੇ ਘਰ ਕੋਲ ਖੜ੍ਹਾ ਸੀ ਤਾਂ ਦੂਸਰੀ ਧਿਰ ਨੇ ਉਸ ’ਤੇ ਹਮਲਾ ਕਰ ਦਿੱਤਾ। ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement