ਬਲਾਕ ਕਾਂਗਰਸ ਨੇ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਬਲਾਕ ਕਾਂਗਰਸ ਮਾਛੀਵਾੜਾ ਸਾਹਿਬ ਵਲੋਂ ਅੱਜ ਦੇਸ਼ ਦੀ ਅਜ਼ਾਦੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ ਅਤੇ ਹੋਰ ਵਰਕਰਾਂ ਨੇ ਸ਼ਹੀਦ ਊਧਮ ਸਿੰਘ ਜੀ ਦੇ ਚਿੱਤਰ ’ਤੇ ਫੁੱਲ ਮਾਲਾਵਾਂ ਭੇਟ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਪਰਮਿੰਦਰ ਤਿਵਾੜੀ ਨੇ ਕਿਹਾ ਕਿ ਪੰਜਾਬ ਦੇ ਅਣਖੀ ਯੋਧੇ ਸ਼ਹੀਦ ਊਧਮ ਸਿੰਘ ਨੇ ਅੰਮ੍ਰਿਤਸਰ ਵਿੱਚਜਿਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਵਿਦੇਸ਼ੀ ਧਰਤੀ ’ਤੇ ਜਾ ਲਿਆ ਜਿਸ ਨਾਲ ਲੋਕਾਂ ਵਿਚ ਦੇਸ਼ ਦੀ ਅਜ਼ਾਦੀ ਲਈ ਲਹਿਰ ਫੈਲੀ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਯੋਧਿਆਂ ਦੀ ਕੁਰਬਾਨੀ ਸਦਕਾ ਹੀ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਪ੍ਰਧਾਨ ਪਰਮਿੰਦਰ ਤਿਵਾੜੀ ਨੇ ਕਿਹਾ ਕਿ ਅੱਜ ਸਾਨੂੰ ਕੁਰਬਾਨੀਆਂ ਸਦਕਾ ਮਿਲੀ ਅਜ਼ਾਦੀ ਨੂੰ ਸੰਭਾਲਣ ਦੀ ਲੋੜ ਹੈ। ਇਸ ਮੌਕੇ ਪੀ.ਏ. ਗੁਰਮੁੱਖ ਸਿੰਘ, ਯੂਥ ਪ੍ਰਧਾਨ ਦਿਹਾਤੀ ਜਸਪ੍ਰੀਤ ਸਿੰਘ ਸਹਿਜੋ ਮਾਜਰਾ, ਯੂਥ ਪ੍ਰਧਾਨ ਸ਼ਹਿਰੀ ਅੰਮ੍ਰਿਤਪਾਲ ਸਿੰਘ ਚੀਮਾ, ਸੁਖਵਿੰਦਰ ਸਿੰਘ ਲੁਹਾਰੀਆਂ, ਪਰਮਜੀਤ ਸਿੰਘ ਸਾਬਕਾ ਸਰਪੰਚ, ਬਲਵੰਤ ਸਿੰਘ ਸਹਿਜੋ ਮਾਜਰਾ, ਮੇਜਰ ਸਿੰਘ ਨਾਗਰਾ ਵੀ ਮੌਜੂਦ ਸਨ।