ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਲਾਕ ਕਾਂਗਰਸ ਨੇ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਬਲਾਕ ਕਾਂਗਰਸ ਮਾਛੀਵਾੜਾ ਸਾਹਿਬ ਵਲੋਂ ਅੱਜ ਦੇਸ਼ ਦੀ ਅਜ਼ਾਦੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ ਅਤੇ ਹੋਰ ਵਰਕਰਾਂ ਨੇ ਸ਼ਹੀਦ ਊਧਮ ਸਿੰਘ ਜੀ ਦੇ ਚਿੱਤਰ ’ਤੇ ਫੁੱਲ ਮਾਲਾਵਾਂ ਭੇਟ...
ਸਮਰਾਲਾ ’ਚ ਸ਼ਹੀਦ ਊਧਮ ਸਿੰਘ ਦੀ ਤਸਵੀਰ ’ਤੇ ਫੁੱਲ ਚੜ੍ਹਾਉਂਦੇ ਹੋਏ ਬਲਾਕ ਕਾਂਗਰਸ ਆਗੂ। -ਫੋਟੋ: ਟੱਕਰ
Advertisement

ਬਲਾਕ ਕਾਂਗਰਸ ਮਾਛੀਵਾੜਾ ਸਾਹਿਬ ਵਲੋਂ ਅੱਜ ਦੇਸ਼ ਦੀ ਅਜ਼ਾਦੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ ਅਤੇ ਹੋਰ ਵਰਕਰਾਂ ਨੇ ਸ਼ਹੀਦ ਊਧਮ ਸਿੰਘ ਜੀ ਦੇ ਚਿੱਤਰ ’ਤੇ ਫੁੱਲ ਮਾਲਾਵਾਂ ਭੇਟ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਪਰਮਿੰਦਰ ਤਿਵਾੜੀ ਨੇ ਕਿਹਾ ਕਿ ਪੰਜਾਬ ਦੇ ਅਣਖੀ ਯੋਧੇ ਸ਼ਹੀਦ ਊਧਮ ਸਿੰਘ ਨੇ ਅੰਮ੍ਰਿਤਸਰ ਵਿੱਚਜਿਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਵਿਦੇਸ਼ੀ ਧਰਤੀ ’ਤੇ ਜਾ ਲਿਆ ਜਿਸ ਨਾਲ ਲੋਕਾਂ ਵਿਚ ਦੇਸ਼ ਦੀ ਅਜ਼ਾਦੀ ਲਈ ਲਹਿਰ ਫੈਲੀ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਯੋਧਿਆਂ ਦੀ ਕੁਰਬਾਨੀ ਸਦਕਾ ਹੀ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਪ੍ਰਧਾਨ ਪਰਮਿੰਦਰ ਤਿਵਾੜੀ ਨੇ ਕਿਹਾ ਕਿ ਅੱਜ ਸਾਨੂੰ ਕੁਰਬਾਨੀਆਂ ਸਦਕਾ ਮਿਲੀ ਅਜ਼ਾਦੀ ਨੂੰ ਸੰਭਾਲਣ ਦੀ ਲੋੜ ਹੈ। ਇਸ ਮੌਕੇ ਪੀ.ਏ. ਗੁਰਮੁੱਖ ਸਿੰਘ, ਯੂਥ ਪ੍ਰਧਾਨ ਦਿਹਾਤੀ ਜਸਪ੍ਰੀਤ ਸਿੰਘ ਸਹਿਜੋ ਮਾਜਰਾ, ਯੂਥ ਪ੍ਰਧਾਨ ਸ਼ਹਿਰੀ ਅੰਮ੍ਰਿਤਪਾਲ ਸਿੰਘ ਚੀਮਾ, ਸੁਖਵਿੰਦਰ ਸਿੰਘ ਲੁਹਾਰੀਆਂ, ਪਰਮਜੀਤ ਸਿੰਘ ਸਾਬਕਾ ਸਰਪੰਚ, ਬਲਵੰਤ ਸਿੰਘ ਸਹਿਜੋ ਮਾਜਰਾ, ਮੇਜਰ ਸਿੰਘ ਨਾਗਰਾ ਵੀ ਮੌਜੂਦ ਸਨ।

Advertisement

Advertisement