ਬਲਾਕ ਕਾਂਗਰਸ ਕਮੇਟੀ ਦੀ ਮੀਟਿੰਗ
ਬਲਾਕ ਕਾਂਗਰਸ ਕਮੇਟੀ ਮਾਛੀਵਾੜਾ ਦੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਹਲਕਾ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੇ ਪੀ ਏ ਗੁਰਮੁਖ ਸਿੰਘ ਹਾਜ਼ਰ ਹੋਏ। ਮੀਟਿੰਗ ਵਿਚ ਕਾਂਗਰਸ ਪਾਰਟੀ ਦੇ ਬਲਾਕ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਅਹੁਦੇਦਾਰਾਂ ਨੂੰ...
Advertisement
ਬਲਾਕ ਕਾਂਗਰਸ ਕਮੇਟੀ ਮਾਛੀਵਾੜਾ ਦੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਹਲਕਾ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੇ ਪੀ ਏ ਗੁਰਮੁਖ ਸਿੰਘ ਹਾਜ਼ਰ ਹੋਏ। ਮੀਟਿੰਗ ਵਿਚ ਕਾਂਗਰਸ ਪਾਰਟੀ ਦੇ ਬਲਾਕ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਅਹੁਦੇਦਾਰਾਂ ਨੂੰ ਅਗਲੀਆਂ ਚੋਣਾਂ ਲਈ ਤਿਆਰ ਰਹਿਣ ਲਈ ਆਖਿਆ। ਉਨ੍ਹਾਂ ਕਿਹਾ ਕਿ ਪਾਰਟੀ ਦੇ ਅਗਾਮੀ ਪ੍ਰੋਗਰਾਮਾਂ ਨੂੰ ਸਮੁੱਚੇ ਅਹੁਦੇਦਾਰ ਘਰ-ਘਰ ਲੈ ਕੇ ਜਾਣਗੇ। ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਨੂੰ ਅਮਨ, ਸ਼ਾਂਤੀ ਦੇ ਰਾਹ ’ਤੇ ਲੈ ਕੇ ਆਉਣ ਲਈ ਕਾਂਗਰਸ ਦੀ ਸਰਕਾਰ ਆਉਣੀ ਬਹੁਤ ਜ਼ਰੂਰੀ ਹੈ। ਮੀਟਿੰਗ ਵਿੱਚ ਸੁਖਦੀਪ ਸਿੰਘ ਸੁੱਖਾ, ਅਮਨਦੀਪ ਸਿੰਘ ਰਾਣਵਾਂ, ਡਾ. ਮਨਜੀਤ ਸਿੰਘ ਮੰਡੇਰ, ਚਰਨਜੀਤ ਸਿੰਘ, ਰਮੇਸ਼ ਕੁਮਾਰ, ਰਾਜਨ ਕੁਮਾਰ ਸਰਪੰਚ, ਰਾਣਾ ਸੁਰਜੀਤ, ਜਗਦੇਵ ਸਿੰਘ ਜੱਗੂ ਸਰਪੰਚ, ਜਸਪ੍ਰੀਤ ਸਿੰਘ ਤੇ ਨੰਦ ਕਿਸ਼ੋਰ ਮੌਜੂਦ ਸਨ।
Advertisement
Advertisement
