ਪੱਤਰ ਪ੍ਰੇਰਕ
ਮਾਛੀਵਾੜਾ, 8 ਅਕਤੂਬਰ
ਮਿੱਡ-ਡੇਅ-ਮੀਲ ਵਰਕਰਜ਼ ਯੂਨੀਅਨ ਬਲਾਕ ਮਾਛੀਵਾੜਾ ਅਤੇ ਸਮਰਾਲਾ ਦੀ ਮੀਟਿੰਗ ਬਲਾਕ ਪ੍ਰਧਾਨ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇ ਵਿਚ ਜ਼ਿਲ੍ਹਾ ਪ੍ਰਧਾਨ ਹਰਜੀਤ ਕੌਰ ਤੇ ਜਨਰਲ ਸਕੱਤਰ ਪ੍ਰਵੀਨ ਕੁਮਾਰੀ ਨੇ ਸ਼ਿਰਕਤ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰੇ। ਉਨ੍ਹਾਂ ਕਿਹਾ ਕਿ ਕੁਝ ਕੁ ਜਥੇਬੰਦੀਆਂ ਦੇ ਆਗੂ ਮਿਡ-ਡੇਅ-ਮੀਲ ਵਰਕਰਾਂ ਤੋਂ 200 ਤੋਂ 300 ਰੁਪਏ, ਅਧਾਰ ਕਾਰਡ ਦੀ ਕਾਪੀ ਅਤੇ ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਗੁੰਮਰਾਹ ਕਰ ਰਹੇ ਹਨ ਜਿਨ੍ਹਾਂ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਮਿੱਡ-ਡੇਅ-ਮੀਲ ਵਰਕਰਾਂ ਦੀਆਂ ਪਿਛਲੇ ਕਈ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਜਿਸ ਨੂੰ ਜਲਦ ਜਾਰੀ ਕੀਤਾ ਜਾਵੇ, ਵਰਕਰਾਂ ਨੂੰ ਹਰਿਆਣਾ ਪੈਟਰਨ ’ਤੇ ਤਨਖਾਹਾਂ ਦਿੱਤੀਆਂ ਜਾਣ, ਵਰਕਰਾਂ ਨੂੰ ਬਹਾਲ ਕੀਤਾ ਜਾਵੇ, ਬਾਕੀ ਕਰਮਚਾਰੀਆਂ ਵਾਂਗ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਹਫ਼ਤੇ ਅੰਦਰ ਤਨਖਾਹਾਂ ਜਾਰੀ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਜਾਵੇਗਾ।