DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਮਾ ਕਲਾਂ ਵਿੱਚ ਖੂਨਦਾਨ ਤੇ ਅੱਖਾਂ ਦਾ ਜਾਂਚ ਕੈਂਪ 

ਨੇੜਲੇ ਪਿੰਡ ਭਮਾ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਯੁਵਕ ਸੇਵਾਵਾਂ ਕਲੱਬ ਸਮਰਾਲਾ ਅਤੇ ਫਤਹਿਗੜ੍ਹ ਜੱਟਾਂ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਖੂਨਦਾਨ ਅਤੇ ਅੱਖਾਂ ਦਾ ਚੈੱਕਅਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ...
  • fb
  • twitter
  • whatsapp
  • whatsapp
featured-img featured-img
ਖੂਨਦਾਨੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਪ੍ਰਬੰਧਕ।
Advertisement

ਨੇੜਲੇ ਪਿੰਡ ਭਮਾ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਯੁਵਕ ਸੇਵਾਵਾਂ ਕਲੱਬ ਸਮਰਾਲਾ ਅਤੇ ਫਤਹਿਗੜ੍ਹ ਜੱਟਾਂ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਖੂਨਦਾਨ ਅਤੇ ਅੱਖਾਂ ਦਾ ਚੈੱਕਅਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਸਮਰਾਲਾ ਤੋਂ ਅੱਖਾਂ ਦੇ ਮਾਹਿਰ ਡਾ. ਚਰਨਜੀਤ ਸਿੰਘ ਅਤੇ ਡਾ. ਸਿਮਰਦੀਪ ਕੌਰ ਵਲੋਂ 80 ਲੋਕਾਂ ਦਾ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਦਵਾਈਆਂ ਤੇ ਐਨਕਾਂ ਮੁਫ਼ਤ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਖੂਨਦਾਨ ਕੈਂਪ ਵਿਚ ਕਰਨ ਹਸਪਤਾਲ ਸਮਰਾਲਾ ਤੋਂ ਡਾਕਟਰ ਸੰਜੇ ਕੁਮਾਰ ਦੀ ਅਗਵਾਈ ਹੇਠ ਪੁੱਜੀ ਟੀਮ ਨੇ 25 ਯੂਨਿਟ ਖੂਨ ਇਕੱਤਰ ਕੀਤਾ। ਪ੍ਰਬੰਧਕਾਂ ਵਲੋਂ ਖੂਨਦਾਨੀਆਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ ਗਈ। ਇਸ ਮੌਕੇ ਜਸਮੇਰ ਸਿੰਘ ਢਿੱਲੋਂ, ਪ੍ਰਧਾਨ ਕਰਮਜੀਤ ਸਿੰਘ ਮਾਂਗਟ, ਹਰਭਜਨ ਸਿੰਘ ਢਿੱਲੋਂ, ਗੁਰਮੀਤ ਸਿੰਘ ਮਾਂਗਟ, ਜਸਵੀਰ ਸਿੰਘ ਗਿੱਲ, ਰਵਿੰਦਰ ਸਿੰਘ ਨਾਗਰਾ, ਗੁਰਜਿੰਦਰ ਸਿੰਘ ਢਿੱਲੋਂ, ਬਲਜਿੰਦਰ ਸਿੰਘ ਢਿੱਲੋਂ ਤੇ ਹੋਰ ਹਾਜ਼ਰ ਸਨ।

Advertisement
Advertisement
×