ਭਮਾ ਕਲਾਂ ਵਿੱਚ ਖੂਨਦਾਨ ਤੇ ਅੱਖਾਂ ਦਾ ਜਾਂਚ ਕੈਂਪ
ਨੇੜਲੇ ਪਿੰਡ ਭਮਾ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਯੁਵਕ ਸੇਵਾਵਾਂ ਕਲੱਬ ਸਮਰਾਲਾ ਅਤੇ ਫਤਹਿਗੜ੍ਹ ਜੱਟਾਂ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਖੂਨਦਾਨ ਅਤੇ ਅੱਖਾਂ ਦਾ ਚੈੱਕਅਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਸਮਰਾਲਾ ਤੋਂ ਅੱਖਾਂ ਦੇ ਮਾਹਿਰ ਡਾ. ਚਰਨਜੀਤ ਸਿੰਘ ਅਤੇ ਡਾ. ਸਿਮਰਦੀਪ ਕੌਰ ਵਲੋਂ 80 ਲੋਕਾਂ ਦਾ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਦਵਾਈਆਂ ਤੇ ਐਨਕਾਂ ਮੁਫ਼ਤ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਖੂਨਦਾਨ ਕੈਂਪ ਵਿਚ ਕਰਨ ਹਸਪਤਾਲ ਸਮਰਾਲਾ ਤੋਂ ਡਾਕਟਰ ਸੰਜੇ ਕੁਮਾਰ ਦੀ ਅਗਵਾਈ ਹੇਠ ਪੁੱਜੀ ਟੀਮ ਨੇ 25 ਯੂਨਿਟ ਖੂਨ ਇਕੱਤਰ ਕੀਤਾ। ਪ੍ਰਬੰਧਕਾਂ ਵਲੋਂ ਖੂਨਦਾਨੀਆਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ ਗਈ। ਇਸ ਮੌਕੇ ਜਸਮੇਰ ਸਿੰਘ ਢਿੱਲੋਂ, ਪ੍ਰਧਾਨ ਕਰਮਜੀਤ ਸਿੰਘ ਮਾਂਗਟ, ਹਰਭਜਨ ਸਿੰਘ ਢਿੱਲੋਂ, ਗੁਰਮੀਤ ਸਿੰਘ ਮਾਂਗਟ, ਜਸਵੀਰ ਸਿੰਘ ਗਿੱਲ, ਰਵਿੰਦਰ ਸਿੰਘ ਨਾਗਰਾ, ਗੁਰਜਿੰਦਰ ਸਿੰਘ ਢਿੱਲੋਂ, ਬਲਜਿੰਦਰ ਸਿੰਘ ਢਿੱਲੋਂ ਤੇ ਹੋਰ ਹਾਜ਼ਰ ਸਨ।