ਨਿੱਜੀ ਪੱਤਰ ਪ੍ਰੇਰਕ
ਖੰਨਾ, 20 ਜੁਲਾਈ
ਜੈਮਲਾਪ ਲੈਬਾਰਟਰੀ ਐਸੋਸੀਏਸ਼ਨ ਵੱਲੋਂ ਨੈਸ਼ਨਲ ਮੈਡੀਕਲ ਲੈਬਾਰਟਰੀ ਪ੍ਰੋਫੈਸ਼ਨਲ ਹਫ਼ਤਾ ਮਨਾਇਆ ਗਿਆ। ਇਸ ਸਬੰਧੀ ਸੰਸਥਾ ਵੱਲੋਂ ਸਿਵਲ ਹਸਪਤਾਲ ਵਿੱਚ ਖ਼ੂਨਦਾਨ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਕਰਦਿਆਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਖ਼ੂਨਦਾਨ ਮਹਾਦਾਨ ਹੈ। ਹਰ ਤੰਦਰੁਸਤ ਵਿਅਕਤੀ ਨੂੰ ਸਮੇਂ-ਸਮੇਂ ’ਤੇ ਖੂਨਦਾਨ ਕਰਨਾ ਚਾਹੀਦਾ ਹੈ। ਕੈਂਪ ਦੌਰਾਨ ਅਹੁਦੇਦਾਰਾਂ ਤੇ ਹੋਰ ਲੋਕਾਂ ਨੇ 60 ਯੂਨਿਟ ਖੂਨਦਾਨ ਕੀਤਾ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਪਾਲ ਨੇ ਐਸੋਸੀਏਸ਼ਨ ਤੇ ਖੂਨਦਾਨੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਹਰਵਿੰਦਰ ਸਿੰਘ, ਡਾ. ਰਾਘਵ ਅਰਗਵਾਲ ਆਦਿ ਹਾਜ਼ਰ ਸਨ।