ਐੱਸ ਡੀ ਪੀ ਕਾਲਜ ਵਿੱਚ ਖੂਨਦਾਨ ਕੈਂਪ
ਗੁਰੂ ਤੇਗ ਬਹਾਦਰ, ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਐੱਸ ਡੀ ਪੀ ਸਭਾ ਅਤੇ ਕਾਲਜ ਪ੍ਰਬੰਧਕ ਕਮੇਟੀ ਵੱਲੋਂ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ...
Advertisement
ਗੁਰੂ ਤੇਗ ਬਹਾਦਰ, ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਐੱਸ ਡੀ ਪੀ ਸਭਾ ਅਤੇ ਕਾਲਜ ਪ੍ਰਬੰਧਕ ਕਮੇਟੀ ਵੱਲੋਂ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਵਿੱਚ ਵਿਦਿਆਰਥਣਾਂ ਅਤੇ ਫੈਕਲਟੀ ਮੈਂਬਰਾਂ ਨੇ 50 ਯੂਨਿਟ ਖੂਨ ਦਾਨ ਕੀਤਾ।
ਕਾਲਜ ਕਮੇਟੀ ਦੇ ਪ੍ਰਧਾਨ ਬਲਰਾਜ ਕੁਮਾਰ ਭਸੀਨ ਦੀ ਅਗਵਾਈ ਹੇਠ ਐੱਨ ਐੱਸ ਐੱਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਲਾਏ ਕੈਂਪ ਵਿੱਚ ਜਥੇਦਾਰ ਤਰਨਜੀਤ ਸਿੰਘ ਨਿਮਾਣਾ, ਹਰਪ੍ਰੀਤ ਸਿੰਘ ਅਤੇ ਮਨਿੰਦਰ ਸਿੰਘ ਅਹੂਜਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਸ੍ਰੀ ਨਿਮਾਣਾ ਨੇ ਵਿਦਿਆਰਥਣਾਂ ਨੂੰ ਸੇਵਾ ਸੁਸਾਇਟੀ ਦੇ ਨੇਕ ਮਿਸ਼ਨ ਬਾਰੇ ਜਾਣੂ ਕਰਵਾਇਆ। ਇਸ ਮੌਕੇ ਪ੍ਰੋਗਰਾਮ ਅਫ਼ਸਰ ਸੁਖਜਿੰਦਰ ਕੌਰ, ਰੀਨਾ ਰਾਣੀ, ਪ੍ਰੀਤੀ ਨਰੂਲਾ ਅਤੇ ਰੈੱਡ ਰਿਬਨ ਕਲੱਬ ਦੇ ਕਨਵੀਨਰ ਡਾ. ਅਰੁਣ ਪ੍ਰਭਾ ਵੀ ਹਾਜ਼ਰ ਸਨ। ਪ੍ਰਿੰਸੀਪਲ ਡਾ. ਨੀਤੂ ਹਾਂਡਾ ਨੇ ਖੂਨਦਾਨ ਕੈਂਪ ਦੀ ਸ਼ਲਾਘਾ ਕਰਦਿਆਂ ਸੁਸਾਇਟੀ ਕਾਰਜਾਂ ਦੀ ਸ਼ਲਾਘਾ ਕੀਤੀ।
Advertisement
Advertisement
Advertisement
×