ਭਾਈ ਘੱਨ੍ਹਈਆ ਸੁਸਾਇਟੀ ਵੱਲੋਂ ਖੂਨਦਾਨ ਕੈਂਪ
ਭਾਈ ਘੱਨ੍ਹਈਆ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ, ਭਾਈ ਸਤੀ ਦਾਸ, ਭਾਈ ਮਤੀ ਦਾਸ ਤੇ ਭਾਈ ਦਿਆਲਾ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 50 ਦੇ ਕਰੀਬ ਨੌਜਵਾਨਾਂ ਨੇ ਖੂਨਦਾਨ ਕੀਤਾ। ਸੁਸਾਇਟੀ ਦੇ ਮੁੱਖ ਸੇਵਾਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਲਾਡੀ ਟੰਡਨ ਅਤੇ ਰਣਧੀਰ ਸਿੰਘ ਲਾਡੀ ਦੇ ਸਹਿਯੋਗ ਨਾਲ ਰੌਇਲ ਜਿਮ ਬਾਏ ਟੰਡਨ, ਨਿਊ ਸੁਭਾਸ਼ ਨਗਰ ਵਿੱਚ ਲੱਗੇ ਕੈਂਪ ਦੌਰਾਨ ਖੂਨਦਾਨੀਆਂ ਨੂੰ ਪ੍ਰਮਾਣ ਪੱਤਰ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕਿ ਨਿਸ਼ਕਾਮ ਰੂਪ ਵਿੱਚ ਖੂਨਦਾਨ ਕਰਨ ਵਾਲੇ ਦਾਨੀ ਮਰੀਜ਼ਾਂ ਲਈ ਰੱਬ ਦਾ ਰੂਪ ਹਨ। ਇਸ ਮੌਕੇ ਭੁਪਿੰਦਰ ਸਿੰਘ ਪ੍ਰਧਾਨ ਏਕੇਐਮਯੂ ਲੁਧਿਆਣਾ ਅਤੇ ਬਲਦੇਵ ਸਿੰਘ ਸੰਧੂ ਮੀਤ ਪ੍ਰਧਾਨ ਨੇ ਦੱਸਿਆ ਕਿ ਇਹ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਸਰਪੰਚ ਮਨਜੀਤ ਸਿੰਘ ਬਾਜੜਾ, ਮਲਵਿੰਦਰ ਸਿੰਘ, ਦੀਦਾਰ ਸਿੰਘ, ਮਨਦੀਪ ਗੁਜਰ, ਹੀਰਾ ਵਰਮਾ, ਅਰੁਣ ਵਰਮਾ, ਜਸ ਵਰਮਾ, ਅਮਨ ਗੁਜਰ ਅਤੇ ਨਿਖਿਲ ਸ਼ੁਕਲਾ ਵੀ ਹਾਜ਼ਰ ਸਨ।