ਪੱਤਰ ਪ੍ਰੇਰਕ
ਸਮਰਾਲਾ, 29 ਸਤੰਬਰ
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਯੁਵਕ ਸੇਵਾਵਾਂ ਕਲੱਬ ਸਮਰਾਲਾ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸਦਾ ਉਦਘਾਟਨ ਬੈਂਕ ਮੈਨੇਜਰ ਉਪਿੰਦਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ 60 ਵਿਅਕਤੀਆਂ ਵੱਲੋਂ ਖੂਨ ਦਾਨ ਕੀਤਾ ਗਿਆ। ਕਲੱਬ ਦੇ ਪ੍ਰਧਾਨ ਮਨਜੀਤ ਸਿੰਘ ਮੁੱਤਿਓਂ ਨੇ ਦੱਸਿਆ ਕਿ ਇਹ ਕੈਂਪ ਰਾਮ ਹਸਪਤਾਲ ਵਿੱਚ ਨਵੇਂ ਬਣੇ ਬਲੱਡ ਬੈਂਕ ਦੀ ਟੀਮ ਵੱਲੋਂ ਡਾਕਟਰ ਸੁਰੇਸ਼ ਦੀ ਅਗਵਾਈ ਹੇਠ ਲਗਾਇਆ ਗਿਆ ਜਿਸ ਦੌਰਾਨ 60 ਯੂਨਿਟ ਬਲੱਡ ਇਕੱਠਾ ਹੋ ਗਿਆ। ਇਸ ਮੌਕੇ ਪੁੱਜੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਆਖਿਆ ਕਿ ਅੱਜ ਦੇ ਸਮੇਂ ’ਚ ਖੂਨਦਾਨ ਸਭ ਤੋਂ ਉੱਤਮ ਦਾਨ ਹੈ। ਇਸ ਕੈਂਪ ਵਿੱਚ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ, ਨਗਰ ਕੌਂਸਲ ਦੇ ਸੀਨੀਅਰ ਵਾਈਸ ਪ੍ਰਧਾਨ ਸਨੀ ਦੂਆ, ਤੇਜਿੰਦਰ ਗਰੇਵਾਲ, ਡਾ. ਪਲਵਿੰਦਰ ਸਿੰਘ ਬੱਲੀ, ਜਸਪਿੰਦਰ ਕੌਰ ਬੈਨੀਪਾਲ ਤੇ ਹੋਰ ਪਤਵੰਤੇ ਹਾਜ਼ਰ ਸਨ।