350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖੂਨਦਾਨ ਕੈਂਪ
ਭਾਈ ਘੱਨ੍ਹਈਆ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਖ਼ੂਨਦਾਨ ਕੈਂਪ ਗੁਰਦੁਆਰਾ ਸਾਹਿਬ ਬਾਬੇ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ ਜਿਸ ਵਿੱਚ 50 ਤੋਂ ਵੱਧ ਲੋਕਾਂ ਨੇ ਖੂਨਦਾਨ ਕੀਤਾ।...
Advertisement
ਭਾਈ ਘੱਨ੍ਹਈਆ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਖ਼ੂਨਦਾਨ ਕੈਂਪ ਗੁਰਦੁਆਰਾ ਸਾਹਿਬ ਬਾਬੇ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ ਜਿਸ ਵਿੱਚ 50 ਤੋਂ ਵੱਧ ਲੋਕਾਂ ਨੇ ਖੂਨਦਾਨ ਕੀਤਾ। ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਵੱਲੋਂ ਜਤਿੰਦਰ ਸਿੰਘ ਹੈਪੀ ਹਰਨਾਮਪੁਰਾ ਅਤੇ ਅਕਵਿੰਦਰ ਸਿੰਘ ਗੈਰੀ ਦੀ ਦੇਖ ਰੇਖ ਹੇਠ ਲੱਗੇ ਕੈਂਪ ਦੌਰਾਨ ਸੇਵਾਦਾਰ ਸੁਖਜਿੰਦਰ ਸਿੰਘ ਸੁੱਖੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਨੇ ਭਰਪੂਰ ਯੋਗਦਾਨ ਪਾਇਆ। ਸਾਬਕਾ ਸਰਪੰਚ ਬਲਜੀਤ ਸਿੰਘ ਦਿਓਲ ਨੇ ਖੂਨਦਾਨੀਆਂ ਨੂੰ ਸਰਟੀਫਿਕੇਟ ਦੇਕੇ ਸਨਮਾਨਿਤ ਕੀਤਾ। ਇਸ ਮੌਕੇ ਲਵਪ੍ਰੀਤ ਸਿੰਘ ਲਾਲੀ, ਅਮਰਿੰਦਰ ਸਿੰਘ ਦਿਓਲ, ਅਵਤਾਰ ਸਿੰਘ ਸਿੱਧੂ ਕਾਨੂੰਗੋ, ਮੈਨੇਜਰ ਤਲਵਿੰਦਰ ਸਿੰਘ ਹੈਪੀ, ਅਵਤਾਰ ਸਿੰਘ, ਬਾਬਾ ਬਲਜਿੰਦਰ ਸਿੰਘ,ਜੋਬਨਦੀਪ ਸਿੰਘ, ਬਲਰਾਜ ਸਿੰਘ ਸਿਧੂ, ਕੁਲਵੰਤ ਸਿੰਘ ਅਤੇ ਬਾਬਾ ਜਗਦੇਵ ਸਿੰਘ ਹਾਜ਼ਰ ਸਨ।
Advertisement
Advertisement