350 ਸਾਲਾ ਸ਼ਤਾਬਦੀ ਨੂੰ ਸਮਰਪਿਤ ਖੂਨਦਾਨ ਕੈਂਪ
ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦਾ ਉਪਰਾਲਾ; 55 ਯੂਨਿਟ ਖੂਨ ਇਕੱਤਰ
ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ
ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਪਾਤਸ਼ਾਹੀ ਦੱਸਵੀਂ, ਆਲਮਗੀਰ ਸਾਹਿਬ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 835ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ।
ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਹਰਦੀਪ ਸਿੰਘ ਗਿਲ ਦੇ ਪੂਰਨ ਸਹਿਯੋਗ ਨਾਲ ਮੁੱਖ ਸੇਵਾਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਲਗਾਏ ਖ਼ੂਨਦਾਨ ਕੈਂਪ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਖੂਨਦਾਨ ਕਰਨਾ ਸਭ ਤੋਂ ਵੱਡਾ ਖ਼ੂਨਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਤਿੰਨ ਮਹੀਨੇ ਬਾਅਦ ਖ਼ੂਨਦਾਨ ਕਰਨ ਨਾਲ ਕਲੈਸਟਰੋਲ ਦੀ ਮਾਤਰਾ ਘੱਟ ਜਾਂਦੀ ਹੈ ਅਤੇ ਹਾਰਟ ਵਰਗੀਆਂ ਹੋਰ ਕਈ ਵੱਡੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਜਥੇਬੰਦੀ ਵੱਲੋਂ ਨਿਸ਼ਕਾਮ ਰੂਪ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਕੀਤੀ ਸ਼ਾਲਾਘਾ।
ਇਸ ਮੌਕੇ ਜੱਥੇਦਾਰ ਚਰਨ ਸਿੰਘ ਆਲਮਗੀਰ ਅਤੇ ਮਨਿੰਦਰ ਸਿੰਘ ਆਹੂਜਾ ਪ੍ਰਧਾਨ ਸਿੱਖ ਨੋਜਵਾਨ ਸੁਸਾਇਟੀ ਨੇ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਮੀਤ ਸਿੰਘ ਖਾਲਸਾ ਨੇ ਦਸਿਆ ਕਿ ਇੰਡਸ ਹਸਤਪਾਲ ਦੀ ਟੀਮ ਵੱਲੋਂ ਇਕੱਤਰ ਕੀਤਾ ਗਿਆ 55 ਯੂਨਿਟ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਬਲਦੇਵ ਸਿੰਘ ਸੰਧੂ, ਭੁਪਿੰਦਰ ਸਿੰਘ, ਤਲਵਿੰਦਰ ਸਿੰਘ ਮੁਲਤਾਨੀ, ਮਨਪ੍ਰੀਤ ਸਿੰਘ, ਬਲਜੀਤ ਸਿੰਘ ਲੰਗਰ ਇੰਚਾਰਜ, ਰਾਮ ਸਰਨ ਸਿੰਘ ਸਰਨਾ, ਸੁਖਵੰਤ ਸਿੰਘ ਚੌਧਰੀ, ਭਗਵੰਤ ਸਿੰਘ ਪਮਾਲ ਅਤੇ ਇੰਦਰਜੀਤ ਸਿੰਘ ਵੀ ਹਾਜ਼ਰ ਸਨ।