ਭਾਈ ਨਿਰਮਲ ਸਿੰਘ ਖਾਲਸਾ ਦੀ ਯਾਦ ਵਿੱਚ ਖੂਨਦਾਨ ਕੈਂਪ
ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟ੍ਰਸਟ ਦੇ ਸਹਿਯੋਗ ਨਾਲ ਨਸੀਬ ਕੈਂਸਰ ਕੇਅਰ ਸੈਂਟਰ, ਧੂਰੀ ਲਾਈਨ, ਦਸਮੇਸ਼ ਨਗਰ ਵਿੱਖੇ ਪਦਮਸ਼੍ਰੀ ਸਵ: ਭਾਈ ਨਿਰਮਲ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੀ ਯਾਦ ਵਿੱਚ ਖ਼ੂਨਦਾਨ ਕੈਂਪ ਲਗਾਇਆ ਗਿਆ।
ਇਸ ਮੌਕੇ ਭਾਈ ਨਿਰਮਲ ਸਿੰਘ ਖਾਲਸਾ ਦੀ ਸਪੁੱਤਰੀ ਬੀਬੀ ਜਸਕੀਰਤ ਕੌਰ, ਬੀਬੀ ਗਗਨਦੀਪ ਕੌਰ ਤੇ ਦਾਮਾਦ ਪਰਮਿੰਦਰ ਸਿੰਘ ਮਝੈਲ ਵਿਸ਼ੇਸ਼ ਤੌਰ ਤੇ ਪੁੱਜੇ। ਕੈਂਪ ਦੌਰਾਨ ਸਰਬਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਛਾਪਾ ਨੇ ਕਿਹਾ ਕਿ ਖੂਨਦਾਨ ਮਹਾਨ ਦਾਨ ਹੈ ਅਤੇ ਖੂਨਦਾਨ ਕਰਕੇ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਵੀ ਕੀਤਾ।
ਇਸ ਸਮੇਂ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਕੈਂਪ ਦੌਰਾਨ ਇਕੱਤਰ ਕੀਤਾ ਗਿਆ ਖ਼ੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਦਿੱਤਾ ਜਾਵੇਗਾ। ਇਸ ਮੌਕੇ ਇਲਾਵਾ ਬਲਦੇਵ ਸਿੰਘ ਸੰਧੂ, ਗੁਰਦੀਪ ਸਿੰਘ ਗਰੇਵਾਲ, ਜਗਜੀਤ ਸਿੰਘ ਢੀਂਗਰਾ, ਸਰਬਜੀਤ ਸਿੰਘ ਸੋਨੂ ਸੋਹਲ ਅਤੇ ਹਰਬੰਸ ਸਿੰਘ ਬਿਲਗਾ ਵੀ ਹਾਜ਼ਰ ਸਨ।