ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਈ ਨਿਰਮਲ ਸਿੰਘ ਖਾਲਸਾ ਦੀ ਯਾਦ ਵਿੱਚ ਖੂਨਦਾਨ ਕੈਂਪ

ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟ੍ਰਸਟ ਦੇ ਸਹਿਯੋਗ ਨਾਲ ਨਸੀਬ ਕੈਂਸਰ ਕੇਅਰ ਸੈਂਟਰ, ਧੂਰੀ ਲਾਈਨ, ਦਸਮੇਸ਼ ਨਗਰ ਵਿੱਖੇ ਪਦਮਸ਼੍ਰੀ ਸਵ: ਭਾਈ ਨਿਰਮਲ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੀ ਯਾਦ ਵਿੱਚ ਖ਼ੂਨਦਾਨ ਕੈਂਪ...
ਖੂਨਦਾਨੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ
Advertisement

ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟ੍ਰਸਟ ਦੇ ਸਹਿਯੋਗ ਨਾਲ ਨਸੀਬ ਕੈਂਸਰ ਕੇਅਰ ਸੈਂਟਰ, ਧੂਰੀ ਲਾਈਨ, ਦਸਮੇਸ਼ ਨਗਰ ਵਿੱਖੇ ਪਦਮਸ਼੍ਰੀ ਸਵ: ਭਾਈ ਨਿਰਮਲ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੀ ਯਾਦ ਵਿੱਚ ਖ਼ੂਨਦਾਨ ਕੈਂਪ ਲਗਾਇਆ ਗਿਆ।

ਇਸ ਮੌਕੇ ਭਾਈ ਨਿਰਮਲ ਸਿੰਘ ਖਾਲਸਾ ਦੀ ਸਪੁੱਤਰੀ ਬੀਬੀ ਜਸਕੀਰਤ ਕੌਰ, ਬੀਬੀ ਗਗਨਦੀਪ ਕੌਰ ਤੇ ਦਾਮਾਦ ਪਰਮਿੰਦਰ ਸਿੰਘ ਮਝੈਲ ਵਿਸ਼ੇਸ਼ ਤੌਰ ਤੇ ਪੁੱਜੇ। ਕੈਂਪ ਦੌਰਾਨ ਸਰਬਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਛਾਪਾ ਨੇ ਕਿਹਾ ਕਿ ਖੂਨਦਾਨ ਮਹਾਨ ਦਾਨ ਹੈ ਅਤੇ ਖੂਨਦਾਨ ਕਰਕੇ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਵੀ ਕੀਤਾ।

Advertisement

ਇਸ ਸਮੇਂ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਕੈਂਪ ਦੌਰਾਨ ਇਕੱਤਰ ਕੀਤਾ ਗਿਆ ਖ਼ੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਦਿੱਤਾ ਜਾਵੇਗਾ। ਇਸ ਮੌਕੇ ਇਲਾਵਾ ਬਲਦੇਵ ਸਿੰਘ ਸੰਧੂ, ਗੁਰਦੀਪ ਸਿੰਘ ਗਰੇਵਾਲ, ਜਗਜੀਤ ਸਿੰਘ ਢੀਂਗਰਾ, ਸਰਬਜੀਤ ਸਿੰਘ ਸੋਨੂ ਸੋਹਲ ਅਤੇ ਹਰਬੰਸ ਸਿੰਘ ਬਿਲਗਾ ਵੀ ਹਾਜ਼ਰ ਸਨ। 

Advertisement
Show comments