ਖੂਨਦਾਨ ਕੈਂਪ 23 ਨੂੰ
ਸੰਤ ਦਰਸ਼ਨ ਸਿੰਘ ਜੀ ਖਾਲਸਾ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾਂ ਵਾਲਿਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾਂ ਵਿਖੇ 23 ਨਵੰਬਰ ਨੂੰ ਸਵੇਰੇ 11 ਵਜੇ 10ਵਾਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ...
Advertisement
ਸੰਤ ਦਰਸ਼ਨ ਸਿੰਘ ਜੀ ਖਾਲਸਾ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾਂ ਵਾਲਿਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾਂ ਵਿਖੇ 23 ਨਵੰਬਰ ਨੂੰ ਸਵੇਰੇ 11 ਵਜੇ 10ਵਾਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਭਾਈ ਗੁਰਦੀਪ ਸਿੰਘ ਤੇ ਭਾਈ ਹਰਵੰਤ ਸਿੰਘ ਢੱਕੀ ਸਾਹਿਬ ਨੇ ਦੱਸਿਆ ਕਿ ਇਸ ਮੌਕੇ 350 ਤੋਂ ਵੱਧ ਖੂਨਦਾਨੀ ਖੂਨਦਾਨ ਕਰਨਗੇ। ਉਨਾਂ ਸਮੂਹ ਖੂਨਦਾਨੀਆਂ ਨੂੰ ਅਪੀਲ ਖੂਨਦਾਨ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਸਾਲ 1999 ਵਿੱਚ 300 ਸਾਲਾ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇੱਕ ਦਿਨ ਵਿੱਚ 5202 ਯੂਨਿਟ ਖੂਨਦਾਨ ਕਰਵਾ ਕੇ ਅਮਰੀਕਾ ਦਾ ਰਿਕਾਰਡ ਤੋੜ ਕੇ ਵਿਸ਼ਵ ਰਿਕਾਰਡ ਬਣਾਇਆ ਸੀ।
Advertisement
Advertisement
×

