ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਮੌਕੇ ਖੂਨਦਾਨ ਕੈਂਪ
ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਮਾਤਾ ਸਾਹਿਬ ਕੌਰ ਜੀ ਦੇ 120ਵੇਂ ਜਨਮ ਦਿਹਾੜੇ ਨੂੰ ਸਮਰਪਿਤ 826ਵਾਂ ਖੂਨਦਾਨ ਕੈਂਪ ਗੁਰਦੁਆਰਾ ਮੰਜੀ ਸਾਹਿਬ ਜਰਖੜ ਵਿੱਚ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ ਜਿਸ ਵਿੱਚ ਨੌਜਵਾਨਾਂ ਨੇ ਵੱਧ ਚੜ੍ਹ ਕੇ ਹਿੱਸਾ...
Advertisement
ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ
ਮਾਤਾ ਸਾਹਿਬ ਕੌਰ ਜੀ ਦੇ 120ਵੇਂ ਜਨਮ ਦਿਹਾੜੇ ਨੂੰ ਸਮਰਪਿਤ 826ਵਾਂ ਖੂਨਦਾਨ ਕੈਂਪ ਗੁਰਦੁਆਰਾ ਮੰਜੀ ਸਾਹਿਬ ਜਰਖੜ ਵਿੱਚ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ ਜਿਸ ਵਿੱਚ ਨੌਜਵਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।
Advertisement
ਇਸ ਮੌਕੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਸੁਸਾਇਟੀ ਨੇ ਕਿਹਾ ਕਿ ਮੈਡੀਕਲ ਸਾਇੰਸ ਨੂੰ ਖੂਨ ਦਾ ਦੂਸਰਾ ਬਦਲ ਅੱਜ ਤੱਕ ਨਹੀਂ ਮਿਲਿਆ। ਇਕ ਇਨਸਾਨ ਖੂਨਦਾਨ ਕਰਕੇ ਮਰੀਜ਼ ਦੀ ਜ਼ਿੰਦਗੀ ਨੂੰ ਬਚਾ ਸਕਦਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਖੂਨਦਾਨੀਆਂ ਦੀ ਹੌਸਲਾ-ਅਫਜ਼ਾਈ ਕਰਦਿਆਂ ਪ੍ਰਮਾਣ ਪਤਰ ਅਤੇ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਰਾਣਾ ਸਿੰਘ ਦਾਦ, ਦਿਲਬਾਗ ਸਿੰਘ, ਜਰਨੈਲ ਸਿੰਘ, ਹਰਪਾਲ ਸਿੰਘ ਲਹਿਲ, ਪ੍ਰੀਤ ਮਹਿੰਦਰ ਸਿੰਘ, ਦਪਿੰਦਰ ਸਿੰਘ ਡਿੰਪੀ ਸਾਬਕਾ ਸਰਪੰਚ, ਸਰਪੰਚ ਸੰਦੀਪ ਸਿੰਘ, ਬਹਾਦਰ ਸਿੰਘ ਢਿਲੋਂ ਪ੍ਰਧਾਨ ਸੈਣ ਸਮਾਜ ਅਤੇ ਜਗਜੀਤ ਸਿੰਘ ਢੀਂਗਰਾ ਵੀ ਹਾਜ਼ਰ ਸਨ।
Advertisement