ਸ਼੍ਰੋਮਣੀ ਭਗਤ ਸੈਣ ਦੇ ਸਾਲਾਨਾ ਜੋੜ ਮੇਲੇ ਮੌਕੇ ਖੂਨਦਾਨ ਕੈਂਪ
ਤਪ ਅਸਥਾਨ ਦੇਹਰਾ ਸ਼੍ਰੋਮਣੀ ਭਗਤ ਸੈਣ ਦੇ ਸਾਲਾਨਾ ਜੋੜ ਮੇਲਾ ਸੈਣ ਸਮਾਜ ਮਹਾਸਭਾ ਪੰਜਾਬ, ਭਾਈ ਸਾਹਿਬ ਸਿੰਘ ਵੈੱਲਫੇਅਰ ਸੁਸਾਇਟੀ ਪੰਜਾਬ ਅਤੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਲਾਇਆ ਗਿਆ। ਇਸ...
ਤਪ ਅਸਥਾਨ ਦੇਹਰਾ ਸ਼੍ਰੋਮਣੀ ਭਗਤ ਸੈਣ ਦੇ ਸਾਲਾਨਾ ਜੋੜ ਮੇਲਾ ਸੈਣ ਸਮਾਜ ਮਹਾਸਭਾ ਪੰਜਾਬ, ਭਾਈ ਸਾਹਿਬ ਸਿੰਘ ਵੈੱਲਫੇਅਰ ਸੁਸਾਇਟੀ ਪੰਜਾਬ ਅਤੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਲਾਇਆ ਗਿਆ। ਇਸ ਦੌਰਾਨ 840ਵਾਂ ਮਹਾਨ ਖੂਨਦਾਨ ਕੈਂਪ ਸੈਣ ਸਮਾਜ ਮਹਾਸਭਾ ਪੰਜਾਬ ਪ੍ਰਧਾਨ ਪ੍ਰਤਾਪ ਸਿੰਘ ਫਿਰੋਜ਼ਪੁਰੀਆਂ, ਬਹਾਦਰ ਸਿੰਘ ਢਿਲੋਂ, ਪ੍ਰਧਾਨ ਭਾਈ ਸਾਹਿਬ ਸਿੰਘ ਦੇ ਸਹਿਯੋਗ ਨਾਲ ਲਗਾਇਆ ਗਿਆ। ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਕਿਹਾ ਕਿ ਖੂਨਦਾਨ ਕਰਕੇ ਕਈ ਮਨੁੱਖੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ। ਸੰਸਾਰ ਵਿਚ ਸਭ ਤੋਂ ਵੱਡਾ ਪੁੰਨ ਖੂਨ ਦਾਨ ਹੀ ਹੈ। ਸ੍ਰੀ ਨਿਮਾਣਾ ਨੇ ਦਸਿਆ ਖੂਨਦਾਨ ਕੈਂਪ ਦੌਰਾਨ ਬਲੱਡ ਯੂਨਿਟ ਇੰਡਸ ਹਸਪਤਾਲ ਦੇ ਸਹਿਯੋਗ ਨਾਲ ਇਕੱਤਰ ਕੀਤਾ ਬਲੱਡ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ ਅਤੇ ਖੂਨਦਾਨੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਮਨਦੀਪ ਸਿੰਘ ਘਵੱਦੀ, ਕਾਲਾ ਲਖਨਪਾਲ, ਚਰਨਜੀਤ ਸਿੰਘ ਗਿੱਲ, ਹਰਬੰਸ ਸਿੰਘ ਹਾਜ਼ਰ ਸਨ।

