ਪ੍ਰਕਾਸ਼ ਪੁਰਬ ਮੌਕੇ ਖੂਨਦਾਨ ਕੈਂਪ ਲਾਇਆ
ਇਥੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਲੁਧਿਆਣਾ ਦੀ ਟੀਮ ਵੱਲੋਂ 38 ਯੂਨਿਟ ਖੂਨ ਇਕੱਤਰ ਕੀਤਾ ਗਿਆ।...
Advertisement
ਇਥੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਲੁਧਿਆਣਾ ਦੀ ਟੀਮ ਵੱਲੋਂ 38 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਬੇਦੀ ਨੇ ਆਪਣੇ ਜਨਮ ਦਿਨ ਮੌਕੇ 41ਵੀਂ ਵਾਰ ਖੂਨਦਾਨ ਕੀਤਾ ਜਿਨ੍ਹਾਂ ਨੂੰ ਪ੍ਰਬੰਧਕਾਂ ਨੇ ਸਨਮਾਨਿਤ ਵੀ ਕੀਤਾ। ਕੈਂਪ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦਾ ਭਰਪੂਰ ਸਹਿਯੋਗ ਰਿਹਾ। ਇਸ ਮੌਕੇ ਮੈਨੇਜਰ ਜਸਵੀਰ ਸਿੰਘ ਮੰਗਲੀ, ਹਰਜਤਿੰਦਰ ਸਿੰਘ ਪਵਾਤ, ਸਤਿੰਦਰ ਸਿੰਘ ਖੀਰਨੀਆਂ, ਮਨਜੀਤ ਸਿੰਘ ਮੁੱਤੋਂ, ਚਰਨਜੀਤ ਸਿੰਘ ਥੋਪੀਆ, ਰਮੇਸ਼ ਹੀਰਾ, ਨੋਨੀ ਲੱਖੋਵਾਲ ਆਦਿ ਵੀ ਮੌਜੂਦ ਸਨ।
Advertisement
Advertisement
