ਲੁਧਿਆਣਾ: ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਚਲ ਰਹੀ ਖ਼ੂਨਦਾਨ ਕੈਂਪ ਦੀ ਲੜੀ ਤਹਿਤ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਪਿੰਡ ਧਾਂਦਰਾ ਵਿੱਖੇ ਟੇਕੀ ਵੈਬ ਸਾਲਿਊਸ਼ਨ ਦੇ ਸਰਪ੍ਰਸਤ ਸਰਬਜੀਤ ਸਿੰਘ ਗਰੇਵਾਲ ਦੇ ਸਹਿਯੋਗ ਨਾਲ ਲਗਾਇਆ ਗਿਆ। ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ ਲੱਗੇ ਖੂਨਦਾਨ ਕੈਂਪ ਦਾ ਉਦਘਾਟਨ ਉਘੇ ਸਮਾਜ ਸੇਵੀ ਸਾਬਕਾ ਫੌਜੀ ਮਲਕੀਤ ਸਿੰਘ ਨੇ ਕੀਤਾ। ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਸਰਪੰਚ ਗੁਰਜੀਤ ਸਿੰਘ ਨੇ ਕਿਹਾ ਕਿ ਖ਼ੂਨਦਾਨ ਇਕ ਮਹਾਨ ਸੇਵਾ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਗੁਰਦੇਵ ਸਿੰਘ ਦੇਬੀ, ਮੈਬਰ ਪੰਚਾਇਤ ਗੁਰਮੀਤ ਸਿੰਘ ਭੋਲਾ, ਸੁਖਰਾਜ ਸਿੰਘ, ਰਮੇਸ਼ ਕੁਮਾਰ, ਸਤਪਾਲ ਸਿੰਘ, ਗੁਰਮੀਤ ਸਿੰਘ ਅਤੇ ਮਨਜੀਤ ਕੌਰ ਨੇ 50 ਖੂਨਦਾਨੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। -ਨਿੱਜੀ ਪੱਤਰ ਪ੍ਰੇਰਕ