ਲਾਪਤਾ ਨੌਜਵਾਨ ਦੀ ਲਾਸ਼ ਨਹਿਰ ’ਚੋਂ ਬਰਾਮਦ
ਇਥੇ ਮਾਛੀਵਾੜਾ ਦੇ ਰਹਿਣ ਵਾਲੇ ਲਾਪਤਾ ਹੋਏ ਨੌਜਵਾਨ ਦੀ ਲਾਸ਼ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਨੇੜੇ ਸਰਹਿੰਦ ਨਹਿਰ ’ਚੋਂ ਬਰਾਮਦ ਹੋਈ ਹੈ। ਦੱਸਣਯੋਗ ਹੈ ਕਿ ਗੁਰਦੀਪ ਸਿੰਘ ਦਾ ਨੌਜਵਾਨ ਲੜਕਾ ਜਗਤਾਜ਼ ਪ੍ਰੀਤ ਸਿੰਘ (20) ਮਹੀਨਾ ਪਹਿਲਾਂ ਹੀ ਕੈਨੇਡਾ ਤੋਂ ਪਰਤਿਆ ਸੀ...
Advertisement
ਇਥੇ ਮਾਛੀਵਾੜਾ ਦੇ ਰਹਿਣ ਵਾਲੇ ਲਾਪਤਾ ਹੋਏ ਨੌਜਵਾਨ ਦੀ ਲਾਸ਼ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਨੇੜੇ ਸਰਹਿੰਦ ਨਹਿਰ ’ਚੋਂ ਬਰਾਮਦ ਹੋਈ ਹੈ। ਦੱਸਣਯੋਗ ਹੈ ਕਿ ਗੁਰਦੀਪ ਸਿੰਘ ਦਾ ਨੌਜਵਾਨ ਲੜਕਾ ਜਗਤਾਜ਼ ਪ੍ਰੀਤ ਸਿੰਘ (20) ਮਹੀਨਾ ਪਹਿਲਾਂ ਹੀ ਕੈਨੇਡਾ ਤੋਂ ਪਰਤਿਆ ਸੀ ਅਤੇ ਭੇਤ-ਭਰੀ ਹਾਲਸ ’ਚ ਲਾਪਤਾ ਹੋ ਗਿਆ ਸੀ। ਪਰਿਵਾਰਕ ਮੈਂਬਰਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ ਜਗਤਾਜ਼ 19 ਜੁਲਾਈ ਨੂੰ 12 ਵਜੇ ਘਰੋਂ ਮੋਟਰਸਾਈਕਲ ’ਤੇ ਬਾਜ਼ਾਰ ਵਿੱਚੋਂ ਸਾਮਾਨ ਲੈਣ ਲਈ ਗਿਆ ਸੀ ਪਰ ਵਾਪਸ ਨਹੀਂ ਆਇਆ। ਮਾਪਿਆਂ ਅਨੁਸਾਰ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਦੀ ਆਲੇ-ਦੁਆਲੇ ਕਾਫ਼ੀ ਤਲਾਸ਼ ਕੀਤੀ ਗਈ ਪਰ ਕੋਈ ਥਹੁ ਪਤਾ ਨਾ ਲੱਗਾ। ਜਗਤਾਜ਼ ਦਾ ਮੋਟਰਸਾਈਕਲ ਅਤੇ ਟੋਪੀ ਸਰਹਿੰਦ ਨਹਿਰ ਕਿਨਾਰਿਓਂ ਮਿਲੀ ਸੀ, ਜਿਸ ਮਗਰੋਂ ਗੋਤਾਖਰਾਂ ਦੀ ਮਦਦ ਨਾਲ ਨਹਿਰ ’ਚੋਂ ਉਸਦੀ ਲਾਸ਼ ਦੀ ਭਾਲ ਕੀਤੀ ਜਾ ਰਹੀ ਸੀ। ਜਗਤਾਜ਼ ਪ੍ਰੀਤ ਸਿੰਘ ਦਾ ਮਾਛੀਵਾੜਾ ਦੇ ਸਮਸ਼ਾਨ ਘਾਟ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।
Advertisement
Advertisement