ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
ਮਾਛੀਵਾੜਾ ਪੁਲੀਸ ਨੂੰ ਇਥੋਂ ਦੇ ਬੱਸ ਸਟੈਂਡ ਨੇੜਿਓਂ ਇੱਕ ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲੀ ਹੈ। ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਸਟੈਂਡ ਨੇੜੇ ਇੱਕ ਲਾਸ਼ ਪਈ ਹੋਣ ਦੀ ਖ਼ਬਰ ਮਿਲੀ ਸੀ। ਮੌਕੇ ’ਤੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ...
Advertisement
ਮਾਛੀਵਾੜਾ ਪੁਲੀਸ ਨੂੰ ਇਥੋਂ ਦੇ ਬੱਸ ਸਟੈਂਡ ਨੇੜਿਓਂ ਇੱਕ ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲੀ ਹੈ। ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਸਟੈਂਡ ਨੇੜੇ ਇੱਕ ਲਾਸ਼ ਪਈ ਹੋਣ ਦੀ ਖ਼ਬਰ ਮਿਲੀ ਸੀ। ਮੌਕੇ ’ਤੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਜਾ ਕੇ ਦੇਖਿਆ ਤਾਂ ਲਾਸ਼ ਬਜ਼ੁਰਗ ਦੀ ਸੀ, ਜਿਸ ਦੀ ਪਛਾਣ ਨਹੀਂ ਹੋ ਸਕੀ ਹੈ। ਬਜ਼ੁਰਗ ਨੇ ਪਰਨਾ ਬੰਨ੍ਹਿਆ ਹੋਇਆ ਹੈ। ਉਸ ਨੇ ਗੁਲਾਬੀ ਰੰਗ ਦੀ ਕਮੀਜ਼ ਤੇ ਸਲੇਟੀ ਰੰਗ ਦੀ ਪੈਂਟ ਪਾਈ ਹੋਈ ਹੈ ਤੇ ਉਸ ਦੀ ਉਮਰ 55-60 ਦੇ ਕਰੀਬ ਲੱਗਦੀ ਹੈ। ਪੁਲੀਸ ਨੇ ਲਾਸ਼ ਨੂੰ ਸ਼ਨਾਖਤ ਲਈ ਸਮਰਾਲਾ ਮੋਰਚਰੀ ਵਿੱਚ ਰਖਵਾ ਦਿੱਤਾ ਹੈ।
Advertisement
Advertisement
×