DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬੁੱਢੇ ਦਰਿਆ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ

ਸਥਾਨਕ ਸ਼ਿਵਪੁਰੀ ਨੇੜੇ ਬੁੱਢੇ ਦਰਿਆ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਨੂੰ ਪੁਲੀਸ ਨੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਸਵੇਰੇ ਲੋਕਾਂ ਨੇ ਬੁੱਢੇ ਦਰਿਆ ਵਿੱਚ ਜਦੋਂ ਨੌਜਵਾਨ ਦੀ ਲਾਸ਼ ਦੇਖੀ ਤਾਂ ਪੁਲੀਸ ਨੂੰ...

  • fb
  • twitter
  • whatsapp
  • whatsapp
Advertisement

ਸਥਾਨਕ ਸ਼ਿਵਪੁਰੀ ਨੇੜੇ ਬੁੱਢੇ ਦਰਿਆ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਨੂੰ ਪੁਲੀਸ ਨੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅੱਜ ਸਵੇਰੇ ਲੋਕਾਂ ਨੇ ਬੁੱਢੇ ਦਰਿਆ ਵਿੱਚ ਜਦੋਂ ਨੌਜਵਾਨ ਦੀ ਲਾਸ਼ ਦੇਖੀ ਤਾਂ ਪੁਲੀਸ ਨੂੰ ਸੂਚਨਾ ਦਿੱਤੀ ਗਈ। ਚਾਰ ਨੰਬਰ ਡਿਵੀਜ਼ਨ ਦੀ ਪੁਲੀਸ ਨੇ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਲਾਸ਼ ਕੁਝ ਦਿਨ ਪੁਰਾਣੀ ਹੈ, ਜੋ ਗਲੀ ਸੜੀ ਹਾਲਾਤ ਵਿੱਚ ਸੀ।

Advertisement

ਥਾਣਾ ਅਧਿਕਾਰੀ ਨੇ ਦੱਸਿਆ ਹੈ ਕਿ ਲਾਸ਼ ਦੀ ਹਾਲੇ ਤੱਕ ਪਛਾਣ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ, ਜਿੱਥੇ 72 ਘੰਟੇ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲੀਸ ਵੱਲੋਂ ਇਲਾਕੇ ਵਿੱਚ ਦਰਿਆ ਲਾਗੇ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
×