ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੁੱਢੇ ਦਰਿਆ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ

ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 7 ਮਾਰਚ ਤਾਜਪੁਰ ਨੇੜੇ ਲੰਘਦੇ ਬੁੱਢੇ ਦਰਿਆ ਵਿੱਚ ਅੱਜ ਇੱਕ ਨੌਜਵਾਨ ਦੀ ਲਾਸ਼ ਮਿਲੀ। ਰਾਹਗੀਰਾਂ ਨੇ ਲਾਸ਼ ਦੇਖ ਮੌਕੇ ’ਤੇ ਪੁਲੀਸ ਨੂੰ ਬੁਲਾਇਆ। ਮ੍ਰਿਤਕ ਦੀ ਪਛਾਣ ਸਾਗਰ (24) ਵਜੋਂ ਹੋਈ ਹੈ। ਪੁਲੀਸ ਨੇ ਖਦਸ਼ਾ ਪ੍ਰਗਟਾਇਆ ਹੈ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 7 ਮਾਰਚ

Advertisement

ਤਾਜਪੁਰ ਨੇੜੇ ਲੰਘਦੇ ਬੁੱਢੇ ਦਰਿਆ ਵਿੱਚ ਅੱਜ ਇੱਕ ਨੌਜਵਾਨ ਦੀ ਲਾਸ਼ ਮਿਲੀ। ਰਾਹਗੀਰਾਂ ਨੇ ਲਾਸ਼ ਦੇਖ ਮੌਕੇ ’ਤੇ ਪੁਲੀਸ ਨੂੰ ਬੁਲਾਇਆ। ਮ੍ਰਿਤਕ ਦੀ ਪਛਾਣ ਸਾਗਰ (24) ਵਜੋਂ ਹੋਈ ਹੈ। ਪੁਲੀਸ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਹਾਲਾਂਕਿ ਸਾਗਰ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਨੂੰ ਦੱਸਿਆ ਹੈ ਕਿ ਉਹ ਬਿਮਾਰ ਸੀ। ਉਹ ਘਰੋਂ ਕਦੋਂ ਨਿਕਲਿਆ ਉਨ੍ਹਾਂ ਨੂੰ ਕੁਝ ਪਤਾ ਨਹੀਂ ਲੱਗਾ। ਪੁਲੀਸ ਥਾਣਾ ਟਿੱਬਾ ਦੀ ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ।

ਟਿੱਬਾ ਥਾਣੇ ਦੇ ਐੱਸਐੱਚਓ ਇੰਸਪੈਕਟਰ ਭਗਤਵੀਰ ਸਿੰਘ ਨੇ ਕਿਹਾ ਕਿ ਸਾਗਰ ਖ਼ਿਲਾਫ਼ ਚੋਰੀ ਦਾ ਕੇਸ ਵੀ ਦਰਜ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨ ਸਾਹਮਣੇ ਆਉਣਗੇ। ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਨੋਟ ਕੀਤੇ ਗਏ ਹਨ ਅਤੇ ਆਸ-ਪਾਸ ਦੇ ਲੋਕਾਂ ਨਾਲ ਵੀ ਗੱਲ ਕੀਤੀ ਗਈ ਹੈ।

Advertisement
Show comments