DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡਰੇਨ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ

ਲਗਪਗ ਇੱਕ ਹਫ਼ਤੇ ਤੋਂ ਲਾਪਤਾ ਨੌਜਵਾਨ ਦੀ ਲਾਸ਼ ਲਸਾੜਾ ਡਰੇਨ ’ਚੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਸੁਰਜੀਤ ਸਿੰਘ ਵਾਸੀ ਪਿੰਡ ਸਰੌਦ ਵਜੋਂ ਹੋਈ ਹੈ। ਉਹ ਹਫ਼ਤਾ ਪਹਿਲਾਂ ਲਾਪਤਾ ਹੋ ਗਿਆ ਸੀ। ਜਾਣਕਾਰੀ ਅਨੁਸਾਰ ਅੱਜ ਪੁਲੀਸ ਵੱਲੋਂ ਪਿੰਡ ਰਾਣਵਾਂ ਨੇੜੇ ਡਰੇਨ...

  • fb
  • twitter
  • whatsapp
  • whatsapp
Advertisement

ਲਗਪਗ ਇੱਕ ਹਫ਼ਤੇ ਤੋਂ ਲਾਪਤਾ ਨੌਜਵਾਨ ਦੀ ਲਾਸ਼ ਲਸਾੜਾ ਡਰੇਨ ’ਚੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਸੁਰਜੀਤ ਸਿੰਘ ਵਾਸੀ ਪਿੰਡ ਸਰੌਦ ਵਜੋਂ ਹੋਈ ਹੈ। ਉਹ ਹਫ਼ਤਾ ਪਹਿਲਾਂ ਲਾਪਤਾ ਹੋ ਗਿਆ ਸੀ। ਜਾਣਕਾਰੀ ਅਨੁਸਾਰ ਅੱਜ ਪੁਲੀਸ ਵੱਲੋਂ ਪਿੰਡ ਰਾਣਵਾਂ ਨੇੜੇ ਡਰੇਨ ਦੇ ਪੁਲ ’ਤੇ ਜਾ ਕੇ ਸ਼ੱਕ ਦੇ ਅਧਾਰ ’ਤੇ ਕਾਬੂ ਕੀਤੇ ਪਿੰਡ ਸਰੌਦ ਦੇ ਹੀ ਵਾਸੀ ਇੱਕ ਵਿਅਕਤੀ ਦੀ ਨਿਸ਼ਾਨਦੇਹੀ ’ਤੇ ਸੁਰਜੀਤ ਸਿੰਘ ਦੀ ਲਾਸ਼ ਬੋਰੀ ਵਿੱਚ ਬੰਦ ਖਰਾਬ ਹਾਲਤ ਵਿੱਚ ਬਰਾਮਦ ਕੀਤੀ ਹੈ। ਡੀ ਐੱਸ ਪੀ ਸੁਖਦੇਵ ਸਿੰਘ ਬਰਾੜ ਨੇ ਜ਼ਿਆਦਾ ਕੁਝ ਕਹਿਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਗਰੋਂ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
×