ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 17 ਜੂਨ
Advertisement
ਸਨਅਤੀ ਸ਼ਹਿਰ ਦੇ ਸ਼ੇਰਪੁਰ ਚੌਕ ਨੇੜੇ ਬੱਸ ਅੱਡੇ ’ਤੇ ਸ਼ੱਕੀ ਹਾਲਾਤ ਵਿੱਚ ਇੱਕ ਨੌਜਵਾਨ ਦੀ ਲਾਸ਼ ਲਟਕਦੀ ਮਿਲੀ। ਲੋਕਾਂ ਨੇ ਤੁਰੰਤ ਇਸ ਬਾਰੇ ਪੁਲੀਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਮਗਰੋਂ ਥਾਣਾ ਡਿਵੀਜ਼ਨ 6 ਦੀ ਪੁਲੀਸ ਮੌਕੇ ’ਤੇ ਪਹੁੰਚ ਗਈ। ਜਾਂਚ ਤੋਂ ਬਾਅਦ ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਪੁਲੀਸ ਨੇ ਆਲੇ-ਦੁਆਲੇ ਪੁੱਛ-ਪੜਤਾਲ ਕੀਤੀ ਪਰ ਮ੍ਰਿਤਕ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ੇਰਪੁਰ ਚੌਕ ’ਤੇ ਇਸ ਬੱਸ ਅੱਡੇ ’ਤੇ ਸਵੇਰੇ ਜਦੋਂ ਸਵਾਰੀਆਂ ਪੁੱਜੀਆਂ ਤਾਂ ਉਨ੍ਹਾਂ ਇਹ ਲਾਸ਼ ਲਟਕਦੀ ਦੇਖੀ। ਲੋਕਾਂ ਨੇ ਤੁਰੰਤ ਪੁਲੀਸ ਨੂੰ ਸੂਚਨਾ ਦਿੱਤੀ। ਪੁਲੀਸ ਮਾਮਲੇ ਨੂੰ ਸ਼ੱਕੀ ਮੰਨਦੇ ਹੋਏ ਜਾਂਚ ਕਰ ਰਹੀ ਹੈ। ਜਾਂਚ ਅਧਿਕਾਰੀ ਏਐੱਸਆਈ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਨੇੜਲੀਆਂ ਦੁਕਾਨਾਂ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
×