ਟੂਸਾ ਨੇੜੇ ਨੌਜਵਾਨ ਦੀ ਲਾਸ਼ ਮਿਲੀ
ਥਾਣਾ ਸੁਧਾਰ ਅਧੀਨ ਪਿੰਡ ਟੂਸਾ ਤੋਂ ਪੱਖੋਵਾਲ ਨੂੰ ਜਾਣ ਵਾਲੀ ਸੜਕ ’ਤੇ ਨਹਿਰੀ ਵਿਸ਼ਰਾਮ ਘਰ ਨੇੜੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਜਸਜੋਤ ਸਿੰਘ (22) ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਟੂਸਾ ਵਜੋਂ ਹੋਈ ਹੈ। ਥਾਣਾ ਸੁਧਾਰ ਦੇ...
Advertisement
ਥਾਣਾ ਸੁਧਾਰ ਅਧੀਨ ਪਿੰਡ ਟੂਸਾ ਤੋਂ ਪੱਖੋਵਾਲ ਨੂੰ ਜਾਣ ਵਾਲੀ ਸੜਕ ’ਤੇ ਨਹਿਰੀ ਵਿਸ਼ਰਾਮ ਘਰ ਨੇੜੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਜਸਜੋਤ ਸਿੰਘ (22) ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਟੂਸਾ ਵਜੋਂ ਹੋਈ ਹੈ। ਥਾਣਾ ਸੁਧਾਰ ਦੇ ਪੁਲੀਸ ਮੁਖੀ ਸਬ-ਇੰਸਪੈਕਟਰ ਗੁਰਦੀਪ ਸਿੰਘ ਨੇ ਮੌਕੇ ਦਾ ਜਾਇਜ਼ਾ ਲੈਣ ਮਗਰੋਂ ਲਾਸ਼ ਕਬਜ਼ੇ ਵਿੱਚ ਲੈ ਲਈ ਸੀ, ਪਰ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ ਜਸਜੋਤ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਅਤੇ ਉਸ ਦਾ ਇਲਾਜ ਵੀ ਚੱਲ ਰਿਹਾ ਸੀ। ਇਸ ਕਰਕੇ ਉਨ੍ਹਾਂ ਇਸ ਹਾਦਸੇ ਸਬੰਧੀ ਕੋਈ ਕਾਨੂੰਨੀ ਕਾਰਵਾਈ ਨਾ ਕਰਨ ਦੀ ਅਪੀਲ ਕੀਤੀ ਹੈ। ਥਾਣਾ ਮੁਖੀ ਅਨੁਸਾਰ ਪਿਤਾ ਦੇ ਬਿਹਾਨ ਦਰਜ ਕਰਨ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਅਮਰਗੜ੍ਹ ਨਗਰ ਦੇ ਰਹਿਣ ਵਾਲੇ ਮਨਜੀਤ ਸਿੰਘ ਦਾ ਪਰਿਵਾਰ ਪਿਛਲੇ ਕੁਝ ਸਾਲਾਂ ਤੋਂ ਪਿੰਡ ਟੂਸਾ ਵਿੱਚ ਰਹਿ ਰਿਹਾ ਸੀ।
Advertisement
Advertisement
×