ਮਾਤਾ ਗੰਗਾ ਕਾਲਜ ’ਚ ਪੁਸਤਕ ਪ੍ਰਦਰਸ਼ਨੀ
ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਗੁਰਮਤਿ ਪਾਠਕ ਕੇਂਦਰ ਲੁਧਿਆਣਾ ਦੇ ਸਹਿਯੋਗ ਨਾਲ ਕਾਲਜ ਵਿੱਚ ਦੋ ਰੋਜ਼ਾ ਪੁਸਤਕ ਪ੍ਰਦਰਸ਼ਨੀ ਲਾਈ ਗਈ। ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਗਿਆਨ ਵਿਚ ਵਾਧਾ ਕਰਨ ਵਾਲੀਆਂ ਪੰਜਾਬੀ, ਹਿੰਦੀ ਅਤੇ...
Advertisement
ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਗੁਰਮਤਿ ਪਾਠਕ ਕੇਂਦਰ ਲੁਧਿਆਣਾ ਦੇ ਸਹਿਯੋਗ ਨਾਲ ਕਾਲਜ ਵਿੱਚ ਦੋ ਰੋਜ਼ਾ ਪੁਸਤਕ ਪ੍ਰਦਰਸ਼ਨੀ ਲਾਈ ਗਈ। ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਗਿਆਨ ਵਿਚ ਵਾਧਾ ਕਰਨ ਵਾਲੀਆਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿਚ ਕਵਿਤਾਵਾਂ, ਕਹਾਣੀਆਂ, ਨਾਟਕ, ਗਲਪ ਅਤੇ ਗੈਰ ਗਲਪ, ਸਿਰਜਣਾਤਮਕ, ਰੌਚਕ ਤੱਥ ਜਾਣਕਾਰੀ ਭਰਪੂਰ ਆਦਿ ਵਰਗੀਆਂ ਵੱਖ ਵੱਖ ਵਿਸ਼ਿਆਂ ਤੇ ਸ਼੍ਰੇਣੀਆਂ ਨਾਲ ਸਬੰਧਤ ਪੁਸਤਕਾਂ ਪ੍ਰਦਰਸ਼ਿਤ ਕੀਤੀਆਂ ਗਈਆਂ। ਇਸ ਮੌਕੇ ਲਾਇਬ੍ਰੇਰੀਅਨ ਮਨਦੀਪ ਕੌਰ ਅਤੇ ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਮਹੱਤਤਾ ਦੱਸੀ।
Advertisement
Advertisement