ਸਤਵਿੰਦਰ ਬਸਰਾ
ਲੁਧਿਆਣਾ, 17 ਜੁਲਾਈ
ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿਖੇ ਸਾਰੇ ਸੰਸਾਰ ਦੀਆਂ ਪ੍ਰਮੁੱਖ ਜਥੇਬੰਦੀਆਂ ਦੀ ਮੀਟਿੰਗ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਗਰਾਨੀ ਵਿੱਚ ਹੋਈ, ਜਿਸ ਵਿੱਚ ਸੰਸਾਰ ਭਰ ਦੀਆਂ 70 ਪੰਥਕ ਜਥੇਬੰਦੀਆਂ ਦੇ ਪ੍ਰਮੁੱਖ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪਰਮਦੀਪ ਸਿੰਘ ਦੀਪ ਯਾਦਗਾਰੀ ਵੈਲਫੇਅਰ ਸੁਸਾਇਟੀ ਲੁਧਿਆਣਾ ਵਲੋਂ ਡਾ. ਹਰੀ ਸਿੰਘ ਜਾਚਕ ਨੇ ਇਸ ਮੀਟਿੰਗ ਵਿੱਚ ਪਰਮਦੀਪ ਸਿੰਘ ਦੀਪ ਯਾਦਗਾਰੀ ਵੈੱਲਫੇਅਰ ਸੁਸਾਇਟੀ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਕਵਿਤਾ ਰਾਹੀਂ ਵੀ ਹਾਜ਼ਰੀ ਲਗਵਾਈ।
ਇਸ ਮੌਕੇ ਸੁਸਾਇਟੀ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਪੁਸਤਕ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਪ੍ਰਿੰਸੀਪਲ ਰਾਮ ਸਿੰਘ ਸਰਪ੍ਰਸਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਰਿਲੀਜ਼ ਕੀਤੀ ਗਈ। ਡਾ. ਜਾਚਕ ਨਾਲ ਪੰਥ ਦੇ ਉਸਤਾਦ ਕਵੀ ਇੰਜ ਕਰਮਜੀਤ ਸਿੰਘ ਨੂਰ, ਡਾ. ਜਗਦੀਪ ਕੌਰ, ਪ੍ਰੋਫੈਸਰ ਗੁਰਵਿੰਦਰ ਕੌਰ ਅਤੇ ਜਸਵਿੰਦਰ ਕੌਰ ਜੱਸੀ ਵੀ ਸਨ।