ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 15 ਅਕਤੂਬਰ
ਪਿੰਡ ਚਕਰ ਦੀ ਮੁੱਕੇਬਾਜ਼ ਮਨਦੀਪ ਕੌਰ ਸੰਧੂ ਨੇ ਰਾਸ਼ਟਰੀ ਖੇਡਾਂ ’ਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਪਰਵਾਸੀ ਪੰਜਾਬੀਆਂ ਅਤੇ ਪੰਜਾਬ ਫਾਊਂਡੇਸ਼ਨ ਦੇ ਸਹਿਯੋਗ ਨਾਲ ਚੱਲ ਰਹੀ ਪੰਜਾਬ ਬਾਕਸਿੰਗ ਅਕੈਡਮੀ ਚਕਰ ਦੀ ਇਸ ਮੁੱਕੇਬਾਜ਼ ਨੇ ਗੁਜਰਾਤ ਵਿੱਚ ਹੋਈਆਂ ਰਾਸ਼ਟਰੀ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਪੰਜਾਬ ਦਾ ਮਾਣ ਵਧਾਇਆ। ਅਕੈਡਮੀ ਦੇ ਮੁੱਖ ਪ੍ਰਬੰਧਕ ਜਸਕਰਪ੍ਰੀਤ ਸਿੰਘ ਅਤੇ ਅਮਿਤ ਕੁਮਾਰ ਨੇ ਦੱਸਿਆ ਕਿ ਇਹ ਇਕ ਵੱਕਾਰੀ ਟੂਰਨਾਮੈਂਟ ਸੀ, ਜਿਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਨਦੀਪ ਕੌਰ ਸੰਧੂ ਫਾਈਨਲ ਤੱਕ ਪਹੁੰਚੀ। ਫਾਈਨਲ ਵਿੱਚ ਵੀ ਉਸ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਭਾਵੇਂ ਉਸ ਨੂੰ ਚਾਂਦੀ ਦੇ ਤਗ਼ਮੇ ਨਾਲ ਸਬਰ ਕਰਨਾ ਪਿਆ। ਇਸ ਮੌਕੇ ਫਾਊਂਡੇਸ਼ਨ ਦੇ ਫਾਊਂਡਰ ਜਗਦੀਪ ਸਿੰਘ ਘੁੰਮਣ, ਡਾਇਰੈਕਟਰ ਸਵਰਨ ਸਿੰਘ ਘੁੰਮਣ, ਡਾਇਰੈਕਟਰ ਜਗਰੂਪ ਸਿੰਘ ਜਰਖੜ ਅਤੇ ਡਾਇਰੈਕਟਰ ਪ੍ਰਿੰ. ਬਲਵੰਤ ਸਿੰਘ ਸੰਧੂ ਨੇ ਮਨਦੀਪ ਕੌਰ ਦੀ ਪ੍ਰਾਪਤੀ ’ਤੇ ਚਕਰ ਵਾਸੀਆਂ ਤੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੰਤੋਸ਼ ਦੱਤਾ ਨੂੰ ਵਧਾਈ ਦਿੱਤੀ।