DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bright Minds Punjab: ਅਗਲੇ ਮਹੀਨੇ ਸਕੂਲਾਂ ’ਚ ਏ ਆਈ ਪਾਠਕ੍ਰਮ ਲਾਂਚ ਹੋਵੇਗਾ: ਬੈਂਸ

ਸਿੱਖਿਆ ਮੰਤਰੀ ਵੱਲੋਂ 12ਵੀਂ ਵਿੱਚੋਂ 95 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ

  • fb
  • twitter
  • whatsapp
  • whatsapp
featured-img featured-img
ਸਨਮਾਨਿਤ ਵਿਦਿਆਰਥੀਆਂ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ।
Advertisement

ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਅੱਜ ਗੁਰੂ ਨਾਨਕ ਦੇਵ ਭਵਨ, ਲੁਧਿਆਣਾ ਵਿੱਚ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਿਰਕਤ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨਾ ਅਤੇ ਸਿੱਖਿਆ ਪ੍ਰਣਾਲੀ ਵਿੱਚ ਹੋ ਰਹੇ ਬਦਲਾਅ ਅਤੇ ਸੁਧਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਸੀ। ਇਸ ਦੌਰਾਨ 12ਵੀਂ ਜਮਾਤ ਵਿੱਚੋਂ 95 ਫੀਸਦੀ ਤੋਂ ਵੱਧ ਅੰਕ ਲੈਣ ਵਾਲੇਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਬੈਂਸ ਨੇ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਖੁੱਲ੍ਹੀ ਗੱਲਬਾਤ ਕਰਕੇ ਉਨ੍ਹਾਂ ਦੀ ਰਾਏ ਲਈ ਕਿ ਸਿੱਖਿਆ ਪ੍ਰਣਾਲੀ ਵਿੱਚ ਕਿਹੜੇ ਬਦਲਾਅ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਏ.ਆਈ. (ਆਰਟੀਫ਼ੀਸ਼ਲ ਇੰਟੈਲੀਜੈਂਸ) ਵੱਡਾ ਵਿਸ਼ਾ ਬਣ ਚੁੱਕਾ ਹੈ। ਪੰਜਾਬ ਸਰਕਾਰ ਪਿਛਲੇ ਇੱਕ ਸਾਲ ਤੋਂ ਇਸ ’ਤੇ ਕੰਮ ਕਰ ਰਹੀ ਹੈ ਅਤੇ ਅਗਲੇ ਮਹੀਨੇ ਤੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਏ ਆਈ ਪਾਠਕ੍ਰਮ ਲਾਂਚ ਕੀਤਾ ਜਾਵੇਗਾ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੌਜੂਦਾ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ’ਤੇ ਸੁਧਾਰਾਂ ਦੀ ਲੋੜ ਹੈ।

ਸਿੱਖਿਆ ਸਕੱਤਰ ਸੋਨਾਲੀ ਗਿਰੀ ਨੇ ਵੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਮਾਜ ਦੇ ਵਿਕਾਸ ਲਈ ਅੱਗੇ ਆਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਨਰਿੰਦਰ ਧਾਲੀਵਾਲ, ਉਪ ਮੰਡਲ ਮਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ, ਜਿਲ੍ਹਾ ਸਿੱਖਿਆ ਅਫਸਰ ਡਿੰਪਲ ਮਦਾਨ, ਸਟੇਜ ਸਕੱਤਰ ਨੈਸ਼ਨਲ ਅਵਾਰਡੀ ਮਾਸਟਰ ਕਰਮਜੀਤ ਸਿੰਘ ਗਰੇਵਾਲ ਮੌਜੂਦ ਸਨ।

Advertisement

Advertisement
Advertisement
×