DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Road accidents: ਹਾਦਸੇ ਵਿੱਚ ਭਰਾ ਦੀ ਮੌਤ, ਦੂਜਾ ਜ਼ਖ਼ਮੀ

ਪਰਿਵਾਰਕ ਮੈਂਬਰਾਂ ਨੇ ਚੌਕੀ ਅੱਗੇ ਧਰਨਾ ਲਾਇਆ; ਪੁਲੀਸ ’ਤੇ ਢਿੱਲੀ ਕਾਰਵਾੲੀ ਦਾ ਦੋਸ਼

  • fb
  • twitter
  • whatsapp
  • whatsapp
Advertisement

ਖੰਨਾ ਰੋਡ ’ਤੇ ਪਿੰਡ ਨੌਲੜੀ ਕਲਾਂ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਸਕੇ ਭਰਾਵਾਂ ਵਿੱਚੋਂ ਇੱਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਸਵੇਰੇ ਲਗਪਗ ਅੱਠ ਵਜੇ ਇਹ ਦੋਵੇਂ ਭਰਾ ਆਪਣੇ ਪਿੰਡ ਤੋਂ ਸਮਰਾਲਾ ਵੱਲ ਆ ਰਹੇ ਸਨ। ਪਿੰਡ ਤੋਂ ਖੰਨਾ ਰੋਡ ’ਤੇ ਚੜ੍ਹਦਿਆਂ ਹੀ ਸਕਰੈਪ ਨਾਲ ਭਰੀ ਤੇਜ਼ ਰਫ਼ਤਾਰ ਗੱਡੀ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ ਹਰਸੇਵਕ ਸਿੰਘ (17) ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸਦੇ ਜ਼ਖ਼ਮੀ ਭਰਾ ਗੁਰਸੇਵਕ ਸਿੰਘ ਨੂੰ ਤੁਰੰਤ ਇਲਾਜ ਲਈ ਖੰਨਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਕਰ ਰਹੇ ਡਰਾਈਵਰ ਨੂੰ ਮੌਕੇ ’ਤੇ ਮੌਜੂਦ ਪਿੰਡ ਵਾਸੀਆਂ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ।

ਹਾਦਸੇ ਤੋਂ ਬਾਅਦ ਪੁਲੀਸ ਦੀ ਕਾਰਵਾਈ ਤੋਂ ਅਸੰਤੁਸ਼ਟ ਹੋ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਬਰਧਾਲਾਂ ਪੁਲੀਸ ਚੌਕੀ ਅੱਗੇ ਧਰਨਾ ਲਗਾ ਦਿੱਤਾ। ਪਰਿਵਾਰ ਨੇ ਦੋਸ਼ ਲਾਇਆ ਕਿ ਪੁਲੀਸ ਮਾਮਲੇ ਵਿੱਚ ਢਿੱਲ ਵਰਤ ਰਹੀ ਹੈ ਅਤੇ ਉਨ੍ਹਾਂ ਨੂੰ ਸ਼ੱਕ ਸੀ ਕਿ ਅਸਲ ਡਰਾਈਵਰ ਨੂੰ ਬਦਲ ਕੇ ਕਿਸੇ ਹੋਰ ਨੂੰ ਫਸਾਇਆ ਜਾ ਸਕਦਾ ਹੈ। ਧਰਨੇ ਦੀ ਸੂਚਨਾ ਮਿਲਦਿਆਂ ਹੀ ਉੱਚ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਪਰਿਵਾਰ ਨਾਲ ਗੱਲਬਾਤ ਕਰ ਕੇ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ। ਇਸ ਮਗਰੋਂ ਪਰਿਵਾਰਕ ਮੈਂਬਰਾਂ ਨੇ ਧਰਨਾ ਸਮਾਪਤ ਕਰ ਦਿੱਤਾ।

Advertisement

Advertisement

ਤੇਜ਼ ਰਫ਼ਤਾਰ ਟਰੱਕ ਦੀ ਲਪੇਟ ’ਚ ਆਉਣ ਕਾਰਨ ਬਜ਼ੁਰਗ ਦੀ

ਲੁਧਿਆਣਾ (ਗਗਨਦੀਪ ਅਰੋੜਾ): ਸ਼ਹਿਰ ਦੇ ਵਿਅਸਤ ਪ੍ਰਤਾਪ ਚੌਕ ਵਿੱਚ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਵਿੱਚ ਸੜਕ ਪਾਰ ਕਰ ਰਹੀ 63 ਸਾਲਾ ਬਿਰਧ ਆਸ਼ਾ ਰਾਣੀ ਦੀ ਮੌਤ ਹੋ ਗਈ। ਉਸ ਨੂੰ ਤੇਜ਼ ਰਫ਼ਤਾਰ ਟਰੱਕ ਨੇ ਦਰੜ ਦਿੱਤਾ। ਜਾਣਕਾਰੀ ਅਨੁਸਾਰ ਮ੍ਰਿਤਕਾ ਮੂਲ ਰੂਪ ਵਿੱਚ ਪਟਿਆਲਾ ਦੀ ਰਹਿਣ ਵਾਲੀ ਸੀ ਅਤੇ ਲੁਧਿਆਣਾ ਵਿੱਚ ਆਪਣੇ ਕਿਸੇ ਜਾਣਕਾਰ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਆਈ ਸੀ। ਚਸ਼ਮਦੀਦਾਂ ਅਤੇ ਮ੍ਰਿਤਕਾ ਦੀ ਧੀ ਰੇਖਾ ਨੇ ਦੱਸਿਆ ਕਿ ਜਦੋਂ ਉਹ ਬੱਸ ਤੋਂ ਉਤਰਨ ਤੋਂ ਬਾਅਦ ਸੜਕ ਪਾਰ ਕਰ ਰਹੀ ਸੀ, ਤਾਂ ਪ੍ਰਤਾਪ ਚੌਕ ਵੱਲੋਂ ਆ ਰਹੇ ਇੱਟਾਂ ਨਾਲ ਲੱਦੇ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਤੋਂ ਬਾਅਦ ਟਰੱਕ ਚਾਲਕ ਆਪਣਾ ਵਾਹਨ ਮੌਕੇ ’ਤੇ ਹੀ ਛੱਡ ਕੇ ਫ਼ਰਾਰ ਹੋ ਗਿਆ। ਘਟਨਾ ਦੀ ਸੀ ਸੀ ਟੀ ਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਡਿਵਾਈਡਰ ’ਤੇ ਪੈਰ ਤਿਲਕਣ ਕਾਰਨ ਉਹ ਆਪਣਾ ਸੰਤੁਲਨ ਗੁਆ ਬੈਠੀ ਅਤੇ ਅਚਾਨਕ ਲੰਘ ਰਹੇ ਟਰੱਕ ਦੇ ਪਿਛਲੇ ਪਹੀਏ ਹੇਠ ਆ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਮੌਕੇ ’ਤੇ ਪਹੁੰਚ ਗਈ। ਪੁਲੀਸ ਨੇ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਸੀ ਸੀ ਟੀ ਵੀ ਫੁਟੇਜ ਦੀ ਮਦਦ ਨਾਲ ਫ਼ਰਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਸੜਕ ਹਾਦਸਿਆਂ ਦੌਰਾਨ ਦੋ ਹਲਾਕ, ਇੱਕ ਜ਼ਖ਼ਮੀ

ਲੁਧਿਆਣਾ (ਗੁਰਿੰਦਰ ਸਿੰਘ): ਲੁਧਿਆਣਾ ਵਿੱਚ ਸੜਕ ਹਾਦਸਿਆਂ ਦੌਰਾਨ ਦੋ ਜਣਿਆਂ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਪਹਿਲੇ ਹਾਦਸੇ ਵਿੱਚ ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਜਲੰਧਰ ਬਾਈਪਾਸ ਕੋਲ ਤੇਜ਼ ਰਫ਼ਤਾਰ ਬੱਸ ਨੇ ਐਕਟਿਵਾ ਸਵਾਰ 35 ਸਾਲਾ ਸੁਖਵਿੰਦਰ ਲਾਲ ਨੂੰ ਟੱਕਰ ਮਾਰ ਦਿੱਤੀ। ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੂਜੇ ਹਾਦਸੇ ਵਿੱਚ ਥਾਣਾ ਲਾਡੋਵਾਲ ਇਲਾਕੇ ਦੇ ਪਿੰਡ ਬੱਗਾ ਖੁਰਦ ਰੋਡ ’ਤੇ ਕੰਮ ਤੋਂ ਪਰਤ ਰਹੇ ਦੋ ਦੋਸਤਾਂ ਨੂੰ ਕਿਸੇ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 36 ਸਾਲਾ ਦਲੀਪ ਸਾਹਨੀ ਦੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਰੂਦਲ ਸਾਦਾ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਜ਼ੇਰੇ-ਇਲਾਜ ਹੈ। ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
×