ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਲੇ ਵੱਲੋਂ ਜੀਜੇ ਦੀ ਕੁੱਟਮਾਰ; ਛੇ ਖ਼ਿਲਾਫ਼ ਕੇਸ ਦਰਜ

ਥਾਣਾ ਦੁੱਗਰੀ ਦੀ ਪੁਲੀਸ ਨੇ ਇੱਕ ਵਿਅਕਤੀ ਦੀ ਕੁੱਟਮਾਰ ਦੇ ਦੋਸ਼ ਤਹਿਤ ਉਸ ਦੇ ਸਾਲੇ ਸਣੇ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਐੱਲਆਈਜੀ ਫਲੈਟ ਅਰਬਨ ਅਸਟੇਟ ਫੇਸ-1 ਦੁੱਗਰੀ ਵਾਸੀ ਜਤਿੰਦਰ ਸਿੰਘ ਨੇ ਸ਼ਿਕਾਇਤ ਦਿੱਤੀ ਹੈ ਕਿ ਉਸ ਦੇ ਸਾਲੇ...
Advertisement

ਥਾਣਾ ਦੁੱਗਰੀ ਦੀ ਪੁਲੀਸ ਨੇ ਇੱਕ ਵਿਅਕਤੀ ਦੀ ਕੁੱਟਮਾਰ ਦੇ ਦੋਸ਼ ਤਹਿਤ ਉਸ ਦੇ ਸਾਲੇ ਸਣੇ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਐੱਲਆਈਜੀ ਫਲੈਟ ਅਰਬਨ ਅਸਟੇਟ ਫੇਸ-1 ਦੁੱਗਰੀ ਵਾਸੀ ਜਤਿੰਦਰ ਸਿੰਘ ਨੇ ਸ਼ਿਕਾਇਤ ਦਿੱਤੀ ਹੈ ਕਿ ਉਸ ਦੇ ਸਾਲੇ ਨੇ ਫੋਨ ਕਰਕੇ ਉਸ ਨੂੰ ਗਾਲਾਂ ਕੱਢੀਆਂ ਤੇ ਰਾਤ ਲਗਪਗ 11 ਵਜੇ ਕੁਝ ਵਿਅਕਤੀਆਂ ਨਾਲ ਉਸ ਦੇ ਘਰ ਵਿੱਚ ਦਾਖਲ ਹੋ ਕੇ ਉਸ ਦੀ ਕੁੱਟ ਮਾਰ ਕੀਤੀ। ਜਦੋਂ ਉਸ ਨੇ ਰੌਲਾ ਪਾਇਆ ਤਾਂ ਉਸ ਦਾ ਸਾਲਾ ਤੇ ਹੋਰ ਹਮਲਾਵਰ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਥਾਣੇਦਾਰ ਬਲਵੀਰ ਸਿੰਘ ਅਨੁਸਾਰ ਇਸ ਮਾਮਲੇ ਵਿੱਚ ਅਰਸ਼ਜੋਤ ਸਿੰਘ, ਜਗਨਦੀਪ ਸਿੰਘ, ਗੁਰਨਦਰ ਸਿੰਘ ਅਤੇ 3 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Advertisement
Advertisement
Show comments